ਰਾਜਪਾਲ ਵੱਲੋਂ ਮਮਤਾ ਬੈਨਰਜੀ ਖਿਲਾਫ ਮਾਣਹਾਨੀ ਕੇਸ ਦੀ ਹਾਈ ਕੋਰਟ ਵਿੱਚ ਸੁਣਵਾਈ ਅੱਜ
ਕੋਲਕਾਤਾ, 3 ਜੁਲਾਈ, ਬੋਲੇ ਪੰਜਾਬ ਬਿਊਰੋ ;
ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਕਲਕੱਤਾ ਹਾਈ ਕੋਰਟ ਵਿੱਚ ਹੋਵੇਗੀ। ਬੋਸ ਨੇ 28 ਜੂਨ ਨੂੰ ਬੈਨਰਜੀ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਦੇਸ਼ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਰਾਜਪਾਲ ਨੇ ਆਪਣੇ ਹੀ ਸੂਬੇ ਦੇ ਮੁੱਖ ਮੰਤਰੀ ਖ਼ਿਲਾਫ਼ ਅਜਿਹਾ ਕਦਮ ਚੁੱਕਿਆ ਹੋਵੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਾਜ ਭਵਨ ਨੇ ਕਿਹਾ ਸੀ ਕਿ ਰਾਜਪਾਲ ਬੋਸ ਨੇ ਦਿੱਲੀ ‘ਚ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਮਾਮਲਾ ਦਰਜ ਕਰਨ ਦਾ ਫੈਸਲਾ ਕੀਤਾ ਹੈ। ਰਾਜਪਾਲ ਦੀ ਪਟੀਸ਼ਨ ‘ਚ ਤ੍ਰਿਣਮੂਲ ਕਾਂਗਰਸ ਦੇ ਕੁਝ ਹੋਰ ਨੇਤਾਵਾਂ ਦੇ ਨਾਂ ਵੀ ਲਏ ਜਾ ਰਹੇ ਹਨ। ਹਾਲਾਂਕਿ ਇਹ ਨਾਂ ਅਜੇ ਜਨਤਕ ਨਹੀਂ ਕੀਤੇ ਗਏ ਹਨ।