ਗੈਂਗਸਟਰ ਕਾਲਾ ਜਠੇੜੀ ਆਇਆ ਜੇਲ੍ਹੋਂ ਬਾਹਰ, ਮਾਂ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਇਆ
ਸੋਨੀਪਤ, 4 ਜੁਲਾਈ, ਬੋਲੇ ਪੰਜਾਬ ਬਿਊਰੋ :
ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਖਾਸ ਸਰਗਨੇ ਸੰਦੀਪ ਉਰਫ਼ ਕਾਲਾ ਜਠੇੜੀ ਦੀ ਮਾਂ ਦੀ ਹਰਿਆਣਾ ਦੇ ਸੋਨੀਪਤ ‘ਚ ਮੌਤ ਹੋ ਗਈ। ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਬੁੱਧਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ। ਪਰ ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਪਤਾ ਲੱਗਾ ਜੈ ਕਿ ਕਿ ਕਮਲਾ ਦੇਵੀ ਨੇ ਦਵਾਈ ਦੀ ਥਾਂ ਕੀਟਨਾਸ਼ਕ ਪੀ ਲਈ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸੇ ਦੌਰਾਨ ਅੱਜ ਕਾਲਾ ਜਠੇੜੀ 6 ਘੰਟੇ ਦੀ ਪੈਰੋਲ ’ਤੇ ਬਾਹਰ ਆਇਆ। ਮਾਤਾ ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਇਆ ਹੈ।
ਇਸ ਦੇ ਲਈ ਉਹ ਤਿੜਾੜ ਜੇਲ੍ਹ ਤੋਂ ਦਿੱਲੀ ਅਤੇ ਹਰਿਆਣਾ ਪੁਲਿਸ ਦੀ ਸਖ਼ਤ ਸੁਰੱਖਿਆ ਵਿਚ ਸੋਨੀਪਤ ਪਹੁੰਚਿਆ।
ਅਦਾਲਤ ਨੇ ਕਾਲਾ ਜਠੇੜੀ ਨੂੰ ਮਾਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ 11 ਵਜੇ ਤੋਂ ਸ਼ਾਮ 5 ਵਜੇ ਤੱਕ ਪੈਰੋਲ ਦਿੱਤੀ। ਦਿੱਲੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਜਠੇੜੀ ਖ਼ਿਲਾਫ਼ 30 ਤੋਂ ਵੱਧ ਕੇਸ ਦਰਜ ਹਨ। ਇਨ੍ਹਾਂ ਵਿਚ ਕਤਲ, ਫਿਰੌਤੀ, ਕਤਲ ਦੀ ਕੋਸ਼ਿਸ਼ ਵਰਗੇ ਮਾਮਲੇ ਸ਼ਾਮਲ ਹਨ। ਕਾਲਾ ਜਠੇੜੀ ਨੂੰ 30 ਜੁਲਾਈ 2021 ਨੂੰ ਸਹਾਰਨਪੁਰ, ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਨੇ ਉਸ ‘ਤੇ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਲਗਾਇਆ ਹੋਇਆ ਹੈ।
ਕਾਲਾ ਜਠੇੜੀ 4 ਮਹੀਨਿਆਂ ‘ਚ ਦੂਜੀ ਵਾਰ ਜੇਲ ‘ਚੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਉਹ ਲੇਡੀ ਡਾਨ ਅਨੁਰਾਧਾ ਚੌਧਰੀ ਨਾਲ ਵਿਆਹ ਕਰਨ ਲਈ 12 ਮਾਰਚ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ।