ਸੂਰਤ, 7 ਜੁਲਾਈ, ਬੋਲੇ ਪੰਜਾਬ ਬਿਊਰੋ :
ਗੁਜਰਾਤ ਦੇ ਸੂਰਤ ਜ਼ਿਲ੍ਹੇ ਦੇ ਸਚਿਨ ਪਾਲੀ ਇਲਾਕੇ ਵਿੱਚ ਸ਼ਨੀਵਾਰ ਦੁਪਹਿਰ ਨੂੰ ਇੱਕ ਛੇ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਕਰਨ ਵਾਲੇ ਸੂਰਤ ਦੇ ਚੀਫ ਫਾਇਰ ਅਫਸਰ ਬਸੰਤ ਪਾਰੀਕ ਨੇ ਕਿਹਾ, ਰਾਤ ਭਰ ਖੋਜ ਮੁਹਿੰਮ ਜਾਰੀ ਰਹੀ। ਸੱਤ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਗਹਿਲੋਤ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਲੀਫ ਟੀਮ (ਐਸਡੀਆਰਐਫ) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 6-7 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ। ਇਕ ਵਿਅਕਤੀ ਜ਼ਖਮੀ ਹੈ ਅਤੇ ਉਸ ਨੂੰ ਬਚਾ ਲਿਆ ਗਿਆ ਹੈ।
ਦੇਰ ਰਾਤ ਦੇ ਬਚਾਅ ਕਾਰਜ ਵਿੱਚ ਕਈ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪਿਆ। ਰਾਹਤ ਅਤੇ ਬਚਾਅ ਦਲ ‘ਚ ਸ਼ਾਮਲ ਲੋਕਾਂ ਮੁਤਾਬਕ ਮਲਬੇ ਹੇਠਾਂ ਕਈ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।ਅਜੇ ਤੱਕ ਬਚਾਅ ਕਾਰਜ ਰੋਕਣ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।