ਚਾਰ ਦਿਨ ਪਹਿਲਾਂ ਲਵ ਮੈਰਿਜ ਕਰਵਾਉਣ ਵਾਲੇ ਪ੍ਰੇਮੀ ਜੋੜੇ ਨੇ ਨਹਿਰ ‘ਚ ਮਾਰੀ ਛਾਲ

ਚੰਡੀਗੜ੍ਹ ਪੰਜਾਬ


ਲੁਧਿਆਣਾ, 7 ਜੁਲਾਈ, ਬੋਲੇ ਪੰਜਾਬ ਬਿਊਰੋ :


ਲੁਧਿਆਣਾ ਵਿੱਚ ਇੱਕ ਜੋੜੇ ਵੱਲੋਂ ਖੌਫਨਾਕ ਕਦਮ ਚੁੱਕਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਜੋੜੇ ਨੇ ਪ੍ਰੇਮ ਵਿਆਹ ਕਰਵਾਇਆ ਸੀ। ਦੱਸ ਦੇਈਏ ਕਿ 30 ਜੂਨ ਨੂੰ ਡੇਹਲੋਂ ਥਾਣੇ ਵਿੱਚ ਇੱਕ ਲੜਕੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਰਾਜਜੋਤ ਕੌਰ ਪੱਖੋਵਾਲ ਰੋਡ ‘ਤੇ ਕੰਮ ਕਰਦੀ ਹੈ ਪਰ ਉਹ ਦੇਰ ਰਾਤ ਤੱਕ ਘਰ ਨਹੀਂ ਪਰਤੀ ਅਤੇ ਇਸ ਸਬੰਧੀ ਥਾਣਾ ਸਦਰ ‘ਚ ਸ਼ਿਕਾਇਤ ਦਰਜ ਕਰਵਾਈ ਗਈ।
ਜਾਂਚ ਵਿਚ ਸਾਹਮਣੇ ਆਇਆ ਕਿ ਉਸ ਦੀ ਲੜਕੀ ਨੇ ਹਰਸ਼ਨਜੋਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕਿਲਾ ਰਾਏਕੋਟ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਪ੍ਰੇਮ ਵਿਆਹ ਨੂੰ 4 ਦਿਨ ਹੀ ਹੋਏ ਸਨ ਕਿ ਦੋਵਾਂ ਨੇ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲੀ ਸੀ ਕਿ ਜਗੇੜਾ ਨਹਿਰ ਨੇੜੇ ਇਕ ਲੜਕੀ ਦੀ ਲਾਸ਼ ਪਈ ਹੈ, ਜਿਸ ਦੀ ਪਛਾਣ ਰਾਜਜੋਤ ਕੌਰ ਵਜੋਂ ਹੋਈ ਹੈ। ਦੂਜੇ ਪਾਸੇ ਹਰਸ਼ਨਜੋਤ ਸਿੰਘ ਦੀ ਲਾਸ਼ ਕੰਗਣਵਾਲ ਜ਼ਿਲ੍ਹਾ ਮਾਲੇਰਕੋਟਲਾ ਦੀ ਇੱਕ ਨਹਿਰ ਵਿੱਚੋਂ ਬਰਾਮਦ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।