ਗੁਰਦਾਸਪੁਰ, 8 ਜੁਲਾਈ, ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਤੋਂ ਗੋਲੀਬਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਮਿਲੀ ਜਾਣਕਾਰੀ ਅਨੁਸਾਰ ਸ੍ਰੀ ਹਰਗੋਬਿੰਦਪੁਰ ਥਾਣੇ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿੱਚ ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਢਾ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਸਾਰੇ ਵਾਸੀ ਵਿਠਵਾ ਸ਼ਾਮਲ ਹਨ। ਇਸ ਗੋਲੀਬਾਰੀ ‘ਚ ਦੋਵਾਂ ਗਰੁੱਪਾਂ ਦੇ 2-2 ਲੋਕਾਂ ਦੀ ਮੌਤ ਹੋ ਗਈ।
ਮੌਕੇ ‘ਤੇ ਪਹੁੰਚੇ ਡੀ.ਐਸ.ਪੀ. ਰਮੇਸ਼ ਕੁਮਾਰ ਕੱਕੜ ਅਤੇ ਐੱਸ.ਐੱਚ.ਓ. ਸਤਪਾਲ ਸਿੰਘ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਦੌਰਾਨ ਕਰੀਬ 100 ਰਾਉਂਡ ਫਾਇਰ ਕੀਤੇ ਗਏ। ਪੁਲਸ ਨੇ ਜ਼ਖਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।