ਲਖਨਊ, 10 ਜੁਲਾਈ, ਬਲੇ ਪੰਜਾਬ ਬਿਊਰੋ :
ਉਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਬੱਸ ਅਤੇ ਇੱਕ ਟੈਂਕਰ ਦੀ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਲਖਨਊ-ਆਗਰਾ ਐਕਸਪ੍ਰੈੱਸਵੇਅ ‘ਤੇ ਬਿਹਾਰ ਦੇ ਸ਼ਿਵਗੜ੍ਹ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖੇਤਰ ‘ਚ ਹਵਾਈ ਪੱਟੀ ‘ਤੇ ਇਕ ਟੈਂਕਰ ਨਾਲ ਟਕਰਾ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਤੇ ਟੈਂਕਰ ਦੋਵਾਂ ਦੇ ਹੀ ਪਰਖੱਚੇ ਉਡ ਗਏ। ਇਸ ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਰੀਬ 20 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਕਾਰਜਾਂ ‘ਚ ਜੁਟੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਚਸ਼ਮਦੀਦਾਂ ਨੇ ਦੱਸਿਆ ਕਿ ਸਲੀਪਰ ਬੱਸ ਕੰਟਰੋਲ ਗੁਆ ਬੈਠੀ ਅਤੇ ਟੈਂਕਰ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਮੌਜੂਦ ਲੋਕ ਇਸ ਨੂੰ ਦੇਖ ਕੇ ਘਬਰਾ ਗਏ ਅਤੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਉਨਾਵ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ।