ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਕਿਸਾਨ ਅੰਦੋਲਨ ਦਾ 16ਵਾਂ ਦਿਨ, ਦਿੱਲੀ ਮਾਰਚ ਦਾ ਹੋਵੇਗਾ ਫੈਸਲਾ; ਜਥੇਬੰਦੀਆਂ ਕਰਨਗੇ ਸ਼ੰਭੂ ਬਾਰਡਰ ‘ਤੇ ਮੀਟਿੰਗ।
ਦਿੱਲੀ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹਨ। ਪੰਜਾਬ ਦੇ ਕਿਸਾਨ ਵੱਲੋਂ ਕਿਰਸਾਨੀ ਨੂੰ ਬਚਾਉਣ ਲਈ ਆਪਣੀ ਹੱਕੀ ਮੰਗਾਂ ਲਈ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਹਰਿਆਣਾ ਦੀਆਂ ਸਰਹੱਦਾਂ ਉਪਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ। ਦਰਅਸਲ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਕੂਚ ਲਈ ਹਰਿਆਣਾ ਦੀਆਂ ਹੱਦਾਂ ਉਪਰ ਬੈਠਾ ਹੈ।
ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਸੀ। ਦਿੱਲੀ ਕੂਚ ਤਹਿਤ ਵੱਡੀ ਗਿਣਤੀ ਵਿੱਚ ਪੰਜਾਬ ਦੇ ਕਿਸਾਨ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਪੰਜਾਬ ਹਰਿਆਣਾ ਸਰਹੱਦ ਉਪਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਡੇਰੇ ਲਗਾਏ ਹੋਏ ਹਨ। ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੌਥੀ ਮੀਟਿੰਗ ਕਾਫੀ ਸੁਖਾਵੇਂ ਮਾਹੌਲ ਵਿੱਚ ਐਤਵਾਰ ਨੂੰ ਦੇਰ ਰਾਤ ਤੱਕ ਹੋਈ। ਕਿਸਾਨ ਜਥੇਬੰਦੀਆਂ ਨੇ ਕਈ ਚੰਗੇ ਵਿਸ਼ੇ ਰੱਖੇ ਤੇ ਲੰਬੀ ਚਰਚਾ ਤੋਂ ਬਾਅਦ ਕਈ ਸੁਝਾਅ ਦਿੱਤੇ ਜਿਸ ਨਾਲ ਪੰਜਾਬ ਅਤੇ ਹਰਿਆਣਾ ਅਤੇ ਦੇਸ਼ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਝੋਨੇ ਕਾਰਨ ਜ਼ਮੀਨਾਂ ਬੰਜਰ ਹੋ ਰਹੀਆਂ ਹਨ ਤੇ ਨਰਮੇ ਦੀ ਪੈਦਾਵਰ ਪਹਿਲਾਂ ਨਾਲੋਂ ਘੱਟ ਹੈ। ਦਾਲਾਂ ਦੀ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ