ਅਦਾਲਤ ਵਲੋਂ ਮੁਹਾਲੀ ਦੇ ਡੀ. ਐਸ. ਪੀ. ਖਿਲਾਫ਼ ਜਾਚ ਦੇ ਹੁਕਮਂ, ਡੀ. ਜੀ. ਪੀ. ਨੂੰ ਸੌਂਪੀ ਜਾਚ ਦੀ ਜਿੰਮੇਵਾਰੀਂ

ਚੰਡੀਗੜ੍ਹ ਪੰਜਾਬ

ਮੁਹਾਲੀ, 13 ਜੁਲਾਈ,ਬੋਲੇ ਪੰਜਾਬ ਬਿਊਰੋ :

ਮੁਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਕੇਸ ਦੀ ਸੁਣਵਾਈ ਕਰਦਿਆਂ ਮੁਹਾਲੀ ਦੇ ਡੀ. ਐਸ. ਪੀ. ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ।ਜਾਂਚ ਦੀ ਜ਼ਿੰਮੇਵਾਰੀ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ਸੌਂਪੀ ਗਈ ਹੈ। ਹੁਕਮਾਂ ਵਿੱਚ ਅਦਾਲਤ ਨੇ ਕਿਹਾ ਹੈ ਕਿ ਇਹ ਜਾਂਚ ਕਿਸੇ ਸੀਨੀਅਰ ਆਈਪੀਐਸ ਅਧਿਕਾਰੀ ਤੋਂ ਕਰਵਾਈ ਜਾਵੇ।ਦੋ ਇੰਮੀਗ੍ਰੇਸ਼ਨ ਮਾਮਲਿਆਂ ਵਿੱਚ ਡੀਐਸਪੀ ਵੱਲੋਂ ਕੀਤੀ ਗਈ ਜਾਂਚ ਸ਼ੱਕੀ ਹੈ। ਇਸ ਲਈ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਜ਼ਰੂਰੀ ਹੈ।

ਇਹ ਮਾਮਲਾ ਇਮੀਗ੍ਰੇਸ਼ਨ ਫਰਾਡ ਨਾਲ ਸਬੰਧਿਤ ਹੈ। ਡੀ. ਐਸ. ਪੀ. ਗੁਰਸ਼ੇਰ ਸਿੰਘ ਸੰਧੂ ਦੋ ਕੇਸਾਂ ਦੀ ਜਾਂਚ ਕਰ ਰਹੇ ਸਨ। ਇਸ ਸਬੰਧੀ ਥਾਣਾ ਸੋਹਾਣਾ ਵਿਖੇ 15 ਨਵੰਬਰ 2023 ਨੂੰ ਕੇਸ ਦਰਜ ਕੀਤਾ ਗਿਆ ਸੀ। ਜਦਕਿ ਦੂਜਾ ਮਾਮਲਾ 6 ਜਨਵਰੀ 2023 ਨੂੰ ਥਾਣਾ ਖਰੜ (ਸਦਰ) ਵਿਖੇ ਦਰਜ ਹੋਇਆ ਸੀ। ਖਰੜ ‘ਚ ਦਰਜ ਮਾਮਲੇ ‘ਚ ਕਰੀਬ 10 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਸੋਹਾਣਾ ਥਾਣੇ ‘ਚ ਦਰਜ ਹੋਏ ਮਾਮਲੇ ‘ਚ 2.6 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਜਦੋਂ ਇਸ ਮਾਮਲੇ ਦੀ ਜਾਂਚ ਡੀਐਸਪੀ ਸੰਧੂ ਵੱਲੋਂ ਕੀਤੀ ਗਈ ਤਾਂ ਅਦਾਲਤ ਨੇ ਮਹਿਸੂਸ ਕੀਤਾ ਕਿ ਡੀ. ਐਸ. ਪੀ. ਸੰਧੂ ਨੇ ਮੁੱਖ ਮੁਲਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਅਦਾਲਤ ਦੇ ਹੁਕਮਾਂ ‘ਤੇ ਜਲਦੀ ਹੀ ਦੁਬਾਰਾ ਜਾਂਚ ਸ਼ੁਰੂ ਕੀਤੀ ਜਾਵੇਗੀ।

ਡੀ. ਐਸ. ਪੀ. ਸੰਧੂ ਦੀ ਜਾਂਚ ਰਿਪੋਰਟ ਨੂੰ ਦੇਖਦੇ ਹੋਏ ਅਦਾਲਤ ਨੇ ਕਿਹਾ ਕਿ ਡੀ. ਐਸ. ਪੀ. ਪਹਿਲਾਂ ਹੀ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਚੁੱਕੇ ਹਨ ਪਰ ਇਨ੍ਹਾਂ ਲੋਕਾਂ ਨੇ ਕਈ ਭੋਲੇ ਭਾਲੇ ਲੋਕਾਂ ਨੂੰ ਠੱਗਿਆ ਹੈ। ਪੀੜਤਾਂ ਵਿੱਚ ਗੁਰਵਿੰਦਰ ਸਿੰਘ, ਮਲਕੀਤ ਸਿੰਘ, ਜੋਬਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਸ਼ੇਰਾ ਅਤੇ ਚਰਨਜੀਤ ਸਿੰਘ ਸ਼ਾਮਲ ਹਨ। ਇਨ੍ਹਾਂ ਪੀੜਤਾਂ ਨੂੰ ਪੁਲੀਸ ਨੇ ਜਾਂਚ ਵਿੱਚ ਸ਼ਾਮਲ ਨਹੀਂ ਕੀਤਾ। ਇੱਕ ਤਰਫਾ ਜਾਂਚ ਕਰਵਾ ਕੇ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।ਹੁਣ ਅਦਾਲਤ ਨੇ ਇਸ ਮਾਮਲੇ ਵਿੱਚ ਡੀਐਸਪੀ ਖ਼ਿਲਾਫ਼ ਵੀ ਜਾਂਚ ਦੇ ਹੁਕਮ ਦਿੱਤੇ ਹਨ

Leave a Reply

Your email address will not be published. Required fields are marked *