ਚੰਡੀਗੜ੍ਹ, 13 ਜੁਲਾਈ ,ਬੋਲੇ ਪੰਜਾਬ ਬਿਊਰੋ :
ਜਲੰਧਰ ਉਪ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ‘ਤੇ ਲਿਖਿਆ-
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ…।
ਜਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ‘ਆਪ’ ਦੇ ਮਹਿੰਦਰ ਭਗਤ ਨੂੰ 55246 ਵੋਟਾਂ ਮਿਲੀਆਂ ਉਹ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ ਹਨ। ਭਾਜਪਾ ਦੇ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ ਮਿਲੀਆਂ ਅਤੇ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ।