ਚੰਡੀਗੜ੍ਹ 15 ਜੁਲਾਈ ,ਬੋਲੇ ਪੰਜਾਬ ਬਿਊਰੋ :
ਕੌਮੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। ਅੰਮ੍ਰਿਤਪਾਲ ਸਿੰਘ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਆਉਣਾ ਚਾਹੁੰਦੇ ਹਨ।ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੀ ਮੰਗ ਕੀਤੀ ਹੈ।