ਏ.ਜੀ.ਟੀ.ਐੱਫ. ਨੇ ਤਿੰਨ ਗੈਂਗਸਟਰ ਹਥਿਆਰਾਂ ਸਣੇ ਫੜੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 17 ਜੁਲਾਈ, ਬੋਲੇ ਪੰਜਾਬ ਬਿਊਰੋ :


ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਏ.ਜੀ.ਟੀ.ਐੱਫ. ਨੇ ਰਾਜਸਥਾਨ ਅਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਤਿੰਨਾਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। 
ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਵਿਦੇਸ਼ਾਂ ‘ਚ ਬੈਠੇ ਆਪਣੇ ਹੈਂਡਲਰਾਂ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।