ਚੰਡੀਗੜ੍ਹ, 17 ਜੁਲਾਈ, ਬੋਲੇ ਪੰਜਾਬ ਬਿਊਰੋ :
ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਵਿਧਾਇਕ ਵਜੋਂ ਸਹੁੰ ਚੁੱਕੀ। ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿਖੇ ਵਿਧਾਇਕ ਮਹਿੰਦਰ ਭਗਤ ਨੇ ਵਿਧਾਇਕ ਵਜੋਂ ਸਹੁੰ ਚੁੱਕੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਆਪਣੇ ਦਫ਼ਤਰ ਵਿੱਚ ਵਿਧਾਇਕ ਵਜੋਂ ਸਹੁੰ ਚੁਕਾਈ। ਇਸ ਦੇ ਨਾਲ ਹੀ ਮਹਿੰਦਰ ਭਗਤ ਹੁਣ ਰਸਮੀ ਤੌਰ ‘ਤੇ ਜਲੰਧਰ ਪੱਛਮੀ ਦੇ ਵਿਧਾਇਕ ਬਣ ਗਏ ਹਨ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਜਲੰਧਰ ਤੋਂ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਅਤੇ ‘ਆਪ’ ਨੂੰ 58 ਫੀਸਦੀ ਵੋਟਾਂ ਮਿਲੀਆਂ।
ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਵਿਧਾਇਕ ਮਹਿੰਦਰ ਭਗਤ ਨੇ ਆਪਣੇ ਪਰਿਵਾਰ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਚੋਣਾਂ ਜਿੱਤਣ ਤੋਂ ਬਾਅਦ ਸੀਐਮ ਮਾਨ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਮੁੱਖ ਮੰਤਰੀ ਨਿਵਾਸ ‘ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮਹਿੰਦਰ ਭਗਤ ਦਾ ਮੂੰਹ ਮਿੱਠਾ ਕਰਵਾਇਆ।
ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਹੀ ਮੋਹਿੰਦਰ ਭਗਤ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਜਾਵੇਗਾ।