ਪੰਜਾਬ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. 10,000 ਰੁਪਏ ਰਿਸ਼ਵਤ ਲੈਂਦਾ ਦਬੋਚਿਆ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 19 ਜੁਲਾਈ ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸ ਦਾ ਭਰਾ ਮਦਨ ਲਾਲ, ਏ.ਐੱਸ.ਆਈ. ਫ਼ਿਰੋਜ਼ਪੁਰ ਦੇ ਥਾਣਾ ਸਦਰ ਵਿੱਚ ਜੁਲਾਈ 2023 ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਉਕਤ ਏਐਸਆਈ ਗੁਰਮੇਲ ਸਿੰਘ ਇਸ ਮਾਮਲੇ ਵਿੱਚ ਤਫ਼ਤੀਸ਼ੀ ਅਫ਼ਸਰ (ਆਈਓ) ਸੀ।  ਬੁਲਾਰੇ ਨੇ ਅੱਗੇ ਦੋਸ਼ ਲਾਇਆ ਕਿ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖਿਲਾਫ ਕੇਸ ਦਰਜ ਕਰਦੇ ਹੋਏ 10,000 ਰੁਪਏ ਲੈ ਲਏ ਸਨ। ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਭਰਾ ਦੀ ਹਾਦਸੇ ਵਿੱਚ ਮੌਤ ਹੋ ਗਈ ਅਤੇ ਉਕਤ ਆਈ.ਓ.  ਗੁਰਮੇਲ ਸਿੰਘ ਨੇ ਉਸਦੇ ਭਰਾ ਦੀ ਮੌਤ ਸਬੰਧੀ ਅਦਾਲਤ ਵਿੱਚ ਰਿਪੋਰਟ ਜਮ੍ਹਾਂ ਕਰਨੀ ਸੀ, ਤਾਂ ਜੋ ਪਰਿਵਾਰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀ ਲਈ ਅਪਲਾਈ ਕਰ ਸਕੇ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਇਸ ਕੰਮ ਲਈ ਮੁੜ ਤੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਉਕਤ ਏ.ਐਸ.ਆਈ ਗੁਰਮੇਲ ਸਿੰਘ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

Leave a Reply

Your email address will not be published. Required fields are marked *