ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੰਡਲ ਨੰਬਰ 2 ਬਠਿੰਡਾ ਖ਼ਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ

ਚੰਡੀਗੜ੍ਹ ਪੰਜਾਬ

ਤਨਖਾਹਾਂ ਨਾ ਮਿਲਣ ਕਾਰਣ ਭੜਕੇ ਮੁਲਾਜ਼ਮ

ਗਿੱਦੜਬਾਹਾ,19, ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) :

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਵੱਲੋਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਮੰਡਲ ਨੰਬਰ 2 ਬਠਿੰਡਾ ਖ਼ਿਲਾਫ਼ ਵਰਕਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਖਾਤਿਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜੁਗਿੰਦਰ ਸਿੰਘ ਸਮਾਘ ਨੇ ਦੱਸਿਆ ਕਿ ਮੇਨ ਵਾਟਰ ਵਰਕਸ ਸ਼ਹਿਰ ਗਿੱਦੜਬਾਹਾ ਅਤੇ ਸ਼ਹਿਰ ਦੇ ਵੱਖ ਵੱਖ ਸੀਵਰੇਜ ਸਿਸਟਮ ਤੇ ਕੰਮ ਕਰਦੇ ਰੈਗੂਲਰ ਅਤੇ ਆਊਟ ਸੋਰਸਿੰਗ ਕਰਮਚਾਰੀਆਂ ਦੀਆਂ ਬਹੁਤ ਸਾਰੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਚੱਲੀਆਂ ਆ ਰਹੀਆਂ ਹਨ ਜਿਨ੍ਹਾਂ ਦੇ ਸਬੰਧ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਲਿਖਤੀ ਤੌਰ ਤੇ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ ,ਧਰਨੇ ਮੁਜ਼ਾਹਰੇ ਵੀ ਕੀਤੇ ਜਾ ਚੁੱਕੇ ਹਨ ਪ੍ਰੰਤੂ ਸੀਵਰੇਜ ਬੋਰਡ ਦੀ ਮਨੇਜਮੈਂਟ ਦੇ ਕੰਨ ਤੇ ਜੂੰ ਤੱਕ ਨਹੀਂ ਸਰਕ ਰਹੀ ।ਉਨ੍ਹਾਂ ਨੇ ਅੱਗੇ ਦੱਸਿਆ ਕਿ ਇਨ੍ਹਾਂ ਦੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੇ ਪੈਸੇ ਇਨ੍ਹਾਂ ਵੱਲੋਂ ਹਰੇਕ ਮਹੀਨੇ ਦੀ 28/29 ਤਰੀਕ ਨੂੰ ਬੈਂਕ ਵਿੱਚੋਂ ਕਢਵਾ ਕੇ ਵਰਤ ਲਏ ਜਾਂਦੇ ਹਨ। ਜਦੋਂਕਿ ਨਿਯਮਾਂ ਅਨੁਸਾਰ ਸਭ ਤੋਂ ਪਹਿਲਾਂ ਤਨਖ਼ਾਹਾਂ ਜਾਰੀ ਕਰਨੀਆਂ ਹੁੰਦੀਆਂ ਹਨ।ਆਪਣੇ ਸੰਬੋਧਨ ਵਿੱਚ ਜਨਰਲ ਸਕੱਤਰ ਹਰਪ੍ਰੀਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਇਨ੍ਹਾਂ ਦੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਜੂਨ ਮਹੀਨੇ ਦੀਆਂ ਤਨਖ਼ਾਹ ਅੱਜ ਤੱਕ ਨਹੀਂ ਦਿੱਤੀ ਗਈ ਇਸ ਤੋਂ ਇਲਾਵਾ ਸਬੰਧਿਤ ਠੇਕੇਦਾਰ ਵੱਲੋਂ ਆਊਟ ਸੋਰਸਿੰਗ ਕਰਮਚਾਰੀਆਂ ਦਾ ਪਿਛਲੇ ਲੰਬੇ ਸਮੇਂ ਤੋਂ ਪੀ.ਐੱਫ. ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ,ਮਨਦੀਪ ਸਿੰਘ ਕੰਪਿਊਟਰ ਆਪਰੇਟਰ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਨਖਾਹ ਨਹੀਂ ਦਿੱਤੀ ਜਾ ਰਹੀ,ਪਿੰਕੀ ਰਾਣੀ ਕਲਰਕ ਨੂੰ ਕੀਤੇ ਗਏ ਵਸਦੇ ਅਨੁਸਾਰ ਰੈਗੂਲਰ ਨੌਕਰੀ ਨਹੀਂ ਦਿੱਤੀ ਜਾ ਰਹੀ।।ਸੂਬਾ ਜਨਰਲ ਸਕੱਤਰ ਪਵਨ ਮੌਂਗਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਸੀਵਰੇਜ ਬੋਰਡ ਦੀ ਮਨੇਜਮੈਂਟ ਆਪਣੇ ਮੁਲਾਜ਼ਮਾਂ ਨਾਲ ਮਤਰੇਇਆਂ ਵਾਲਾ ਸਲੂਕ ਕਰ ਰਹੀ ਹੈ ਜਦੋਂਕਿ ਇਹ ਕਰਮਚਾਰੀ ਦਿਨ ਰਾਤ ਸ਼ਿਫਟਾਂ ਵਿੱਚ ਡਿਊਟੀਆਂ ਕਰਕੇ ਸਾਰੇ ਸ਼ਹਿਰ ਨੂੰ ਸਾਫ ਸੁਥਰਾ ਪਾਣੀ ਮੁੱਹਈਆ ਕਰਾਉਂਦੇ ਹਨ ਅਤੇ ਦਿਨ ਰਾਤ ਗੰਦੇ ਪਾਣੀ ਵਿੱਚ ਹੱਥ ਮਾਰ ਕੇ ਸ਼ਹਿਰ ਦੇ ਸੀਵੇਜ ਸਿਸਟਮ ਨੂੰ ਠੀਕ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਪ੍ਰੰਤੂ ਇਨ੍ਹਾਂ ਨੂੰ ਆਪਣੇ ਘਰਾਂ ਦੇ ਚੁੱਲ੍ਹੇ ਚਲਦੇ ਰੱਖਣ ਵਾਸਤੇ ਤਨਖਾਹਾਂ ਲੈਣ ਲਈ ਧਰਨੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਬ੍ਰਾਂਚ ਮਲੋਟ ਦੇ ਚੀਫ਼ ਆਰਗੇਨਾਈਜਰ ਓਮਕਾਰ ਯਾਦਵ ਨੇ ਆਪਣੇ ਸੰਬੋਧਨ ਵਿੱਚ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਕਤ ਮੰਗਾਂ ਦਾ ਨਿਪਟਾਰਾ ਕਰਕੇ ਜਥੇਬੰਦੀ ਨਾਲ ਮੀਟਿੰਗ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਮਿਤੀ 22/07/2024 ਸੋਮਵਾਰ ਤੋਂ ਲਗਾਤਾਰ ਮੰਗਾਂ ਮੰਨੇ ਜਾਣ ਤੱਕ ਇਹ ਰੋਸ ਧਰਨਾ ਹਰੇਕ ਕੰਮ ਵਾਲੇ ਦਿਨ ਜਾਰੀ ਰਹੇਗਾ।ਸ਼੍ਰੀ ਬਨਾਰਸੀ ਦਾਸ ਬਾਦਲ ਨੇ ਧਰਨੇ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਜਥੇਬੰਦੀ ਨੂੰ ਆਪਣੇ ਵਰਕਰਾਂ ਦੀਆਂ ਹਰੇਕ ਮਹੀਨੇ ਦੀ ਤਨਖਾਹਾਂ ਲੈਣ ਲਈ ਧਰਨਾ ਲਾਉਣਾ ਪੈਂਦਾ ਹੈ ਪ੍ਰੰਤੂ ਹੁਣ ਪਾਣੀ ਸਿਰ ਦੇ ਉਪਰ ਤੋਂ ਲੰਘ ਚੁੱਕਿਆ ਹੈ ,ਇਸ ਲਈ ਹੁਣ ਜਥੇਬੰਦੀ ਵੱਲੋਂ ਆਰ ਪਾਰ ਦਾ ਸੰਘਰਸ਼ ਆਰੰਭ ਕਰ ਦਿੱਤਾ ਗਿਆ ਹੈ।ਇਸੇ ਦੀ ਕੜੀ ਵਜੋਂ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਗਿੱਦੜਬਾਹਾ ਦੇ ਗਲੀਆਂ ਬਜ਼ਾਰਾਂ ਵਿੱਚ ਰੋਸ ਮਾਰਚ ਕੱਢ ਕੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵੱਲੋਂ ਆਪਣੇ ਮੁਲਾਜ਼ਮਾਂ ਤੋਂ ਅੱਜ ਦੇ ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਖੁਸ਼ਵਿੰਦਰ ਸ਼ਰਮਾ,ਬਲਤੇਜ ਸਿੰਘ ਤੇਜੀ,ਬਲਵੰਤ ਕੁਮਾਰ,ਸੁਖਦੇਵ ਸਿੰਘ ਕਾਕਾ,ਬ੍ਰਾਂਚ ਮਲੋਟ ਤੋਂ ਕੁਲਵਿੰਦਰ ਸਿੰਘ ਖਾਲਸਾ,ਭੁਪਿੰਦਰ ਸਿੰਘ, ਵਰਿੰਦਰ ਸਹਿਗਲ,ਕੁਲਦੀਪ ਸ਼ਰਮਾ, ਗੁਰਪ੍ਰੀਤ ਬਾਦਲ,ਮਨਪ੍ਰੀਤ ਸਿੰਘ,ਰਾਜਿੰਦਰ ਸਿੰਘ,ਅਮਰਜੀਤ ਸਿੰਘ ਸੋਢੀ, ਗਿੱਦੜਬਾਹਾ ਦੇ ਸਾਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

Leave a Reply

Your email address will not be published. Required fields are marked *