SAD ਦੀ ਐਮਪੀ ਨੇ ਮੀਟਿੰਗ ਵਿਚ ਕਿਸਾਨਾਂ ਦੇ ਮੁੱਦੇ,ਘੱਟ ਗਿਣਤੀਆਂ ਅਤੇ , SYL ‘ਤੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ

ਚੰਡੀਗੜ੍ਹ ਨੈਸ਼ਨਲ ਪੰਜਾਬ

ਚੰਡੀਗੜ੍ਹ 21 ਜੁਲਾਈ,ਬੋਲੇ ਪੰਜਾਬ ਬਿਊਰੋ :

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਅੱਜ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ। ਮੀਟਿੰਗ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ, ਜਿਸ ਵਿੱਚ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸ਼ਿਰਕਤ ਕੀਤੀ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਦੇ ਮੁੱਦੇ ਤੋਂ ਲੈ ਕੇ ਘੱਟ ਗਿਣਤੀਆਂ ਨਾਲ ਹੋ ਰਹੀ ਬੇਇਨਸਾਫ਼ੀ ਤੱਕ ਦੇ ਮੁੱਦੇ ਉਠਾਏ ਗਏ। ਮੀਟਿੰਗ ਵਿੱਚ ਉਨ੍ਹਾਂ ਪੰਜਾਬ ਅਤੇ ਹਰਿਆਣਾ ਵਿੱਚ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਦੇ ਪਾਣੀ ਦਾ ਮੁੱਦਾ ਵੀ ਉਠਾਇਆ। ਇਸ ‘ਤੇ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।