ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਐਸਐਸ ਪੀ ਤੇ ਦੁਰਵਿਵਹਾਰ ਦੇ ਦੋਸ਼
ਚੰਡੀਗੜ੍ਹ 22 ਜੁਲਾਈ,ਬੋਲੇ ਪੰਜਾਬ ਬਿਊਰੋ :
ਕਪੂਰਥਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਅੱਜ ਬਾਅਦ ਦੁਪਹਿਰ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਦੋ ਦਿਨ ਕੰਮ ਬੰਦ ਕਰਨ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੁਖੀ ਨੇ ਦੱਸਿਆ ਕਿ ਉਹ ਇੱਕ ਵਕੀਲ ਸਾਥੀ ਦੇ ਜ਼ਮੀਨੀ ਵਿਵਾਦ ਸਬੰਧੀ ਆਪਣਾ ਪੱਖ ਪੇਸ਼ ਕਰਨ ਲਈ ਐਸਐਸਪੀ ਨੂੰ ਮਿਲਣ ਗਏ ਸਨ। ਪਰ ਐਸਐਸਪੀ ਨੇ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਅਤੇ ਦਫ਼ਤਰ ਛੱਡਣ ਲਈ ਕਿਹਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਵੀਰ ਸਿੰਘ ਬਾਬਾ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਸਾਥੀ ਵਕੀਲ ਕਰਮਜੀਤ ਸਿੰਘ ਚੰਦੀ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਜਿਸ ਵਿੱਚ ਅਦਾਲਤ ਤੋਂ ਸਟੇਅ ਵੀ ਹੈ। ਇਸ ਮਾਮਲੇ ਸਬੰਧੀ ਅੱਜ ਦੁਪਹਿਰ ਕੁਝ ਵਕੀਲ ਐਸਐਸਪੀ ਵਤਸਲਾ ਗੁਪਤਾ ਦੇ ਦਫ਼ਤਰ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਗਏ। ਉਸ ਸਮੇਂ ਉਥੇ ਦੂਜੀ ਧਿਰ ਦੇ ਲੋਕ ਵੀ ਬੈਠੇ ਸਨ।
ਪ੍ਰਧਾਨ ਨੇ ਇਹ ਵੀ ਦੱਸਿਆ ਕਿ ਐਸਐਸਪੀ ਨੇ ਦੂਜੀ ਧਿਰ ਦੇ ਸਾਹਮਣੇ ਵਕੀਲਾਂ ਨਾਲ ਗਲਤ ਸ਼ਬਦਾਵਲੀ ਵਰਤੀ ਅਤੇ ਉਨ੍ਹਾਂ ਨੂੰ ਦਫ਼ਤਰ ਛੱਡਣ ਲਈ ਕਿਹਾ। ਜਦੋਂ ਉਨ੍ਹਾਂ ਬੜੀ ਨਿਮਰਤਾ ਨਾਲ ਕਿਹਾ ਕਿ ਉਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ ਤਾਂ ਐਸ ਐਸ ਪੀ ਨੇ ਆਵਾਜ਼ ਨੀਵੀਂ ਕਰਨ ਲਈ ਕਿਹਾ ਇਸ ਦੇ ਵਿਰੋਧ ਵਿੱਚ ਬਾਰ ਐਸੋਸੀਏਸ਼ਨ ਨਾਲ ਜੁੜੇ ਸੈਂਕੜੇ ਵਕੀਲਾਂ ਨੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।ਜੋ ਕੱਲ੍ਹ ਵੀ ਜਾਰੀ ਰਹੇਗਾ।