ਮੋਹਾਲੀ 23 ਜੁਲਾਈ ,ਬੋਲੇ ਪੰਜਾਬ ਬਿਊਰੋ :
ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ ਪ੍ਰੋਗਰਾਮ ਦੇ ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕੰਬਾਲੀ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ -ਮਰਾ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ 5 ਤੋਂ 6 ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਦੇ ਵਿੱਚ ਪੁੱਜ ਕੇ ਵੱਖ-ਵੱਖ ਅਧਿਕਾਰੀਆਂ ਦੇ ਕੋਲੋਂ ਵੱਖ- ਵੱਖ ਵਿਭਾਗਾਂ ਨਾਲ ਸੰਬੰਧਿਤ ਆਪੋ -ਆਪਣੇ ਕੰਮ ਕਰਵਾਏ, ਇਸ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਦੇ ਲਈ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਪਿੰਡ ਕੰਬਾਲੀ ਪੁੱਜੇ,
ਇਸ ਮੌਕੇ ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਬਿਨਾਂ ਸ਼ੱਕ ਇਹਨਾਂ ਸੁਵਿਧਾ ਕੈਂਪਾਂ ਦਾ ਇਲਾਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਦੇ ਵਿੱਚ ਫਾਇਦਾ ਹੋ ਰਿਹਾ ਹੈ, ਉਹਨਾਂ ਨੂੰ ਦਫਤਰਾਂ ਦੇ ਵਿੱਚ ਪਿਛਲੇ ਸਮਿਆਂ ਦੇ ਦੌਰਾਨ ਹੁੰਦੀ ਖੱਜਲ- ਖੁਆਰੀ ਤੋਂ ਬਚਾਅ ਹੁੰਦਾ ਹੈ ਅਤੇ ਉਹਨਾਂ ਦਾ ਸਮਾਂ ਅਜਾਈ ਨਹੀਂ ਜਾਂਦਾ, ਗਮਾਡਾ ਅਧਿਕਾਰੀਆਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਵੱਡੀਆਂ ਸਮੱਸਿਆਵਾਂ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਗਮਾਡਾ ਦੇ ਕਈ ਅਧਿਕਾਰੀਆਂ ਵੱਲੋਂ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਅਤੇ ਹੋਰ ਸਮੱਸਿਆਵਾਂ ਨੂੰ ਪੈਦਾ ਕਰ ਰੱਖਿਆ ਹੈ ਅਤੇ ਸਮਝ ਨਹੀਂ ਆ ਰਹੀ ਕਿ ਇਹਨਾਂ ਅਧਿਕਾਰੀਆਂ ਨੇ ਲੋਕਾਂ ਨੂੰ ਤੰਗ ਕਰਨ ਦੀ ਸਿਖਲਾਈ ਆਖਿਰ ਕਿੱਥੋਂ ਲਈ ਹੈ ਕਿ ਉਹਨਾਂ ਨੇ ਲੋਕਾਂ ਦੇ ਲਈ ਖਾਸ ਕਰਕੇ ਪਿੰਡਾਂ ਦੇ ਲੋਕਾਂ ਦੇ ਲਈ ਵੱਡੀਆਂ- ਵੱਡੀਆਂ ਸਮੱਸਿਆਵਾਂ ਨੂੰ ਖੜੇ ਕਰ ਰੱਖਿਆ ਹੈ ਅਤੇ ਉਹ ਜਲਦੀ ਹੀ ਇਸ ਸਬੰਧ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਨਗੇ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਜੋ -ਜੋ ਵੀ ਗਮਾਡਾ ਨਾਲ ਸੰਬੰਧਿਤ ਹਨ ਨੂੰ ਹੱਲ ਕਰਵਾਇਆ ਜਾਵੇਗਾ, ਪੁੱਛੇ ਗਏ ਇੱਕ ਸਵਾਲ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕੀਤਾ ਕਿ ਪਤਾ ਨਹੀਂ ਇਸ ਇਲਾਕੇ ਦੇ ਪਿੰਡਾਂ ਦੀ ਪਲਾਨਿੰਗ ਦੇ ਵਿੱਚ ਕਿਹੜੀ ਪੜ੍ਹਾਈ ਸੰਬੰਧਿਤ ਅਧਿਕਾਰੀਆਂ ਨੇ ਪੜ੍ਹੀ ਹੈ ਕਿ ਉਹਨਾਂ ਲੋਕਾਂ ਨੂੰ ਸਮੱਸਿਆਵਾਂ ਦੇ ਇਰਦ- ਗਿਰਦ ਖੜਾ ਕਰ ਦਿੱਤਾ ਹੈ, ਇਸ ਮੌਕੇ ਤੇ
ਹਰਸ਼ ਕੰਬਾਲੀ,
ਗੁਰਮੁੱਖ ਸਿੰਘ ਕੰਬਾਲਾ,
ਧੀਰਜ ਕੁਮਾਰ ਬਲਾਕ ਪ੍ਰਧਾਨ,
ਹਰਪਾਲ ਸਿੰਘ ਬਰਾੜ,
ਗੁਰਪਾਲ ਸਿੰਘ ਗਰੇਵਾਲ,
ਕੁਲਦੀਪ ਸਿੰਘ ਸਮਾਣਾ,
ਹਰਪਾਲ ਸਿੰਘ ਚੰਨਾ,
ਜਸਪਾਲ ਸਿੰਘ, ਡਾਕਟਰ ਕੁਲਦੀਪ ਸਿੰਘ,
ਡਾਕਟਰ ਰਵਿੰਦਰ ਸਿੰਘ ਵੀ ਹਾਜ਼ਰ ਸਨ,