ਚੰਡੀਗੜ੍ਹ, 29 ਫਰਵਰੀ ,ਬੋਲੇ ਪੰਜਾਬ ਬਿਓਰੋ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਅਤੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 19 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ ਹੈ। ਇਸ ਸੂਬਾਈ ਚੋਣ ਕਮੇਟੀ ਦੇ 19 ਮੈਂਬਰਾਂ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਕੌਮੀ ਕਾਰਜਕਾਰਨੀ ਮੈਂਬਰ ਕੈਪਟਨ ਅਮਰਿੰਦਰ ਸਿੰਘ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਸੂਬਾ ਪ੍ਰਧਾਨ ਤੇ ਕੌਮੀ ਕਾਰਜਕਾਰਨੀ ਮੈਂਬਰ ਅਸ਼ਵਨੀ ਸ਼ਰਮਾ, ਕੌਮੀ ਕਾਰਜਕਾਰਨੀ ਮੈਂਬਰ ਤੇ ਹਿਮਾਚਲ ਭਾਜਪਾ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ, ਵਿਸ਼ੇਸ਼ ਸੱਦਾ ਮੈਂਬਰ ਤੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਜਥੇਬੰਦੀ ਦੇ ਜਨਰਲ ਸਕੱਤਰ ਸ਼੍ਰੀਮੰਥਰੀ ਸ੍ਰੀਨਿਵਾਸੂਲੂ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ, ਦਿਆਲ ਸਿੰਘ ਸੋਢੀ, ਅਨਿਲ ਸਰੀਨ, ਡਾ. ਜਗਮੋਹਨ ਸਿੰਘ ਰਾਜੂ (ਰਿਟਾ. ਆਈ.ਏ.ਐਸ.), ਪਰਮਿੰਦਰ ਬਰਾੜ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਸ੍ਰੀਮਤੀ ਜੈ ਇੰਦਰ ਕੌਰ, ਵਿਸ਼ੇਸ਼ ਸੱਦਾ ਮੈਂਬਰ ਤੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਨੂੰ ਸ਼ਾਮਲ ਕੀਤਾ ਗਿਆ ਹੈ।