ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਵਾਤਾਵਰਨ ਮੁਹਿੰਮ ਤਹਿਤ ਛਾਂਦਾਰ ਰੁੱਖ ਲਗਾਏ ਗਏ
ਸ੍ਰੀ ਚਮਕੌਰ ਸਾਹਿਬ,27 ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) :
ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਰੁੱਖ ਲਗਾਉਣ ਤਹਿਤ ਵਾਤਾਵਰਨ ਨੂੰ ਬਚਾਉਣ ਲਈ ਸ਼ੁਰੂ ਕੀਤੀ ਮਹਿਮ ਤਹਿਤ ਅੱਜ ਸ਼੍ਰੀ ਚਮਕੌਰ ਸਾਹਿਬ ਦੇ ਵਾਰਡ ਨੰਬਰ ਅੱਠ ਦੇ ਕੌਂਸਲਰ ਠੇਕੇਦਾਰ ਸ਼ਮਸ਼ੇਰ ਸਿੰਘ ਮੰਗੀ ਨੇ ਰਵਾਇਤੀ ਤੂਤ ਦੇ ਪੌਦੇ ਲਗਾਏ ਗਏ। ਇਸ ਮੌਕੇ ਇਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਦੀ ਜਵਾਨੀ, ਪੰਜਾਬ ਦੇ ਸੱਭਿਆਚਾਰ ਅਤੇ ਵਾਤਾਵਰਨ ਨੂੰ ਤਬਾਹ ਕੀਤਾ ਹੈ ।ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਰੰਗਲਾ ਬਣਾਉਣ ਅਤੇ ਵਾਤਾਵਰਨ ਨੂੰ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਉੱਥੇ ਹੀ ਵਾਤਾਵਰਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲਗਾਤਾਰ ਰੁੱਖ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਕਰੋੜਾਂ ਛਾਂਦਾਰ ਅਤੇ ਫ਼ਲਦਾਰ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਨਰੇਸ਼ ਸਿੰਘ ਜੋਨੀ, ਜਤਿੰਦਰ ਸਿੰਘ ਹੈਪੀ, ਅਮਨ ਤੇ ਸੁਰਮੁੱਖ ਸਿੰਘ ਆਦਿ ਹਾਜ਼ਰ ਸਨ।