ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-07-2024 ,ਅੰਗ 815
Amrit vele da Hukamnama Sri Darbar Sahib Sri Amritsar, Ang 815, 28-07-2024
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥
बिलावलु महला ५ ॥ बंधन काटै सो प्रभू जा कै कल हाथ ॥ अवर करम नही छूटीऐ राखहु हरि नाथ ॥१॥ तउ सरणागति माधवे पूरन दइआल ॥ छूटि जाइ संसार ते राखै गोपाल ॥१॥ रहाउ ॥ आसा भरम बिकार मोह इन महि लोभाना ॥ झूठु समग्री मनि वसी पारब्रहमु न जाना ॥२॥ परम जोति पूरन पुरख सभि जीअ तुम्हारे ॥ जिउ तू राखहि तिउ रहा प्रभ अगम अपारे ॥३॥ करण कारण समरथ प्रभ देहि अपना नाउ ॥ नानक तरीऐ साधसंगि हरि हरि गुण गाउ ॥४॥२७॥५७॥
Bilaaval, Fifth Mehl: God breaks the bonds which hold us; He holds all power in His hands. No other actions will bring release; save me, O my Lord and Master. ||1|| I have entered Your Sanctuary, O Perfect Lord of Mercy. Those whom You preserve and protect, O Lord of the Universe, are saved from the trap of the world. ||1||Pause|| Hope, doubt, corruption and emotional attachment – in these, he is engrossed. The false material world abides in his mind, and he does not understand the Supreme Lord God. ||2|| O Perfect Lord of Supreme Light, all beings belong to You. As You keep us, we live, O infinite, inaccessible God. || 3 || Cause of causes, All-powerful Lord God, please bless me with Your Name. Nanak is carried across in the Saadh Sangat, the Company of the Holy, singing the Glorious Praises of the Lord, Har, Har. || 4 || 27 || 57 ||
ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥ ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩। ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।
हे भाई! जिस प्रभु के हाथ में (हरेक) ताकत है, वः प्रभु (सरन पड़े मनुख के माया के सारे) बंधन काट देता है। (हे भाई! प्रभु की सरन आए बिना) और और काम करने से (इन बंधनों से आजादी नहीं मिल सकती (केवल! हर समय यह अरदास करो-) हे हरि! हे नाथ! हमारी रक्षा कर॥१॥ हे माया के पति प्रभु! हे (सारे गुणों से) भरपूर प्रभु! हे दया के सोमे प्रभु! (मैं) तेरी सरन आया हूँ (हाँ मेरी संसार के मोह से रक्षा कर)। (हे भाई!) सृष्टि का पालक प्रभु (जिस मनुख की)रक्षा करता है, वह मनुख संसार के मोह से बच जाता है॥१॥रहाउ॥ (हे भाई! बद-किस्मत जीव) दुनिया की सारी आशाएँ, वहम, विकार, माया का मोह-इन में ही फँसा रहता है। जिस माया, के साथ अंत तक साथ नहीं निभना, वो ही इस के मन में टिकी रहती है, (कभी भी यह) परमात्मा के साथ साँझ नहीं बना पाता॥२॥ हे सबसे ऊँचे प्रकाश के श्रोत! हे सब गुणों से भरपूर प्रभु! हे सर्व-व्यापक प्रभु! (हम) सारे जीव तेरे ही पैदा किए हुए हैं। हे अगम्य (पहुँच से परे) और बेअंत प्रभु! जैसे तू ही हमें रखता है, मैं उसी तरह ही रह सकता हूँ (माया के बंधनो से तू ही मुझे बचा सकता है)।੩। हे नानक! (कह:) हे जगत के रचनहार प्रभु! हे सब कुछ कर सकने वाले प्रभु! (मुझे) अपना नाम बख्श। (हे भाई!) साधु-संगत में टिक के सदा परमात्मा की महिमा के गीत गाया कर, (इसी तरह ही संसार-समुंदर से) पार लांघा जा सकता है।੪।੨੭।੫੭।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!