ਦੋਰਾਹਾ ‘ਚ ਸੈਰ ਕਰ ਰਹੀਆਂ ਔਰਤਾਂ ਨੂੰ ਲੁੱਟਣ ਵਾਲੇ ਕਾਬੂ
ਦੋਰਾਹਾ, 28 ਜੁਲਾਈ, ਬੋਲੇ ਪੰਜਾਬ ਬਿਊੋਰੋ :
ਸੈਰ ਕਰ ਰਹੀਆਂ ਔਰਤਾਂ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਸੀ। ਦੋਰਾਹਾ ਪੁਲੀਸ ਨੇ ਅੜੈਚਨ ਚੌਕ ਨੇੜੇ ਸੈਰ ਕਰ ਰਹੀਆਂ ਔਰਤਾਂ ਤੋਂ ਮੋਬਾਈਲ ਫੋਨ ਖੋਹਣ ਵਾਲੇ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ ਖੋਹਿਆ ਮੋਬਾਇਲ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਗਈ।
ਇਸ ਦੇ ਨਾਲ ਹੀ ਇਸ ਮਾਮਲੇ ਨਾਲ ਸਬੰਧਤ ਦੋ ਹੋਰ ਲੁਟੇਰਿਆਂ ਦੀ ਵੀ ਵੱਡੇ ਪੱਧਰ ‘ਤੇ ਭਾਲ ਕੀਤੀ ਜਾ ਰਹੀ ਹੈ। ਵਰਨਣਯੋਗ ਹੈ ਕਿ ਹਾਲ ਹੀ ਵਿੱਚ ਸ਼ਾਮ ਵੇਲੇ ਦੋ ਔਰਤਾਂ ਅੜੈਚਨ ਚੌਕ ਨੇੜੇ ਆਪਣੇ ਘਰ ਦੇ ਬਾਹਰ ਸੈਰ ਕਰ ਰਹੀਆਂ ਸਨ। ਇਸ ਦੌਰਾਨ ਚਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਘੇਰ ਲਿਆ, ਉਨ੍ਹਾਂ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਇਨ੍ਹਾਂ ਵਿੱਚੋਂ ਇੱਕ ਲੁਟੇਰੇ ਨੂੰ ਇਲਾਕਾ ਨਿਵਾਸੀਆਂ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਦਕਿ ਦੂਜੇ ਨੂੰ ਦੋਰਾਹਾ ਪੁਲਿਸ ਨੇ ਬਾਅਦ ਵਿੱਚ ਕਾਬੂ ਕਰ ਲਿਆ।