ਰਾਸ਼ਟਰਪਤੀ ਵੱਲੋਂ ਬੀਐਲ ਪੁਰੋਹਿਤ ਦਾ ਅਸਤੀਫਾ ਸਵੀਕਾਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ
ਚੰਡੀਗੜ੍ਹ, 28 ਜੁਲਾਈ, ਬੋਲੇ ਪੰਜਾਬ ਬਿਊਰੋ :
ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਬਨਵਾਰੀਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਪੁਰੋਹਿਤ ਨੂੰ 31 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ।
ਸਿੱਕਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਗੁਲਾਬ ਚੰਦ ਕਟਾਰੀਆ ਦੀ ਥਾਂ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਮਨੀਪੁਰ ਦੇ ਰਾਜਪਾਲ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।ਭਾਜਪਾ ਦੇ ਸੀਨੀਅਰ ਆਗੂ ਰਹੇ ਓਮ ਪ੍ਰਕਾਸ਼ ਮਾਥੂਰ, ਨੂੰ ਸਿੱਕਮ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ।