ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੁਸਾਇਟੀ ਰਜਿ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹੋਈ
ਸ੍ਰੀ ਚਮਕੌਰ ਸਾਹਿਬ,29, ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ);
ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੁਸਾਇਟੀ ਰਜਿ ਸ੍ਰੀ ਚਮਕੌਰ ਸਾਹਿਬ ਦੀ ਮਾਸਿਕ ਮੀਟਿੰਗ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਪ੍ਰਧਾਨ ਗੁਰਚਰਨ ਸਿੰਘ ਮਾਣੇ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਬਖਸ਼ੀਸ਼ ਸਿੰਘ ਕਟਾਰੀਆ ਨੇ ਦੱਸਿਆਂ ਕਿ ਕਮੇਟੀ ਵੱਲੋਂ ਲੰਬੀ ਵਿਚਾਰ ਚਰਚਾ ਕਰਨ ਉਪਰੰਤ ਅਤੇ ਹੋਰ ਵਿਦਵਾਨਾਂ ਦੀ ਰਾਏ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ , ਅਖੰਡ ਪਾਠ ,ਦੀ ਭੇਟਾ ਤੈਅ ਕੀਤੀ ਗਈ ਤਾਂ ਜੋ ਇਲਾਕੇ ਦੇ ਗਰੀਬ ਤੇ ਦਲਿਤ ਸਮਾਜ ਨਾਲ ਸੰਬੰਧਿਤ ਲੋਕ ਗੁਰਦੁਆਰਾ ਸਾਹਿਬ ਵਿੱਖੇ ਸਮਾਗਮ ਕਰ ਸਕਣ। ਤਹਿ ਕੀਤੀਆਂ ਧਾਰਮਿਕ ਸਮਾਗਮਾਂ ਦੀਆਂ ਭੇਟਾਂ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਇਹਨਾਂ ਦੱਸਿਆ ਕਿ ਆਮ ਲੋਕਾਂ ਦੇ ਸੁਝਾਓ ਆਉਣ ਉਪਰੰਤ ਲੋੜ ਅਨੁਸਾਰ ਵਿਸ਼ੇਸ਼ ਹਾਲਤਾਂ ਨੂੰ ਮੁੱਖ ਰੱਖਦਿਆਂ ਸੁਸਾਇਟੀ ਵਧਾ ਘਟਾ ਸਕਦੀ ਹੈ। ਇਸ ਮੌਕੇ ਸੋਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਵਿੱਖੇ ਟਾਇਲਾਂ ਦੀ ਕਾਰ ਸੇਵਾ ਸ਼ੁਰੂ ਕਰਵਾਈ ਗਈ। ਇਸ ਮੌਕੇ ਸੋਸਾਇਟੀ ਵੱਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਵਿੱਚ ਆਰਥਿਕ ਤੇ ਸਮਾਜਿਕ ਸਹਿਯੋਗ ਦਿੱਤਾ ਜਾਵੇ।। ਇਸ ਮੌਕੇ ਚੇਅਰਮੈਨ ਮਲਾਗਰ ਸਿੰਘ, ਵਿੱਤ ਗਿਆਨ ਸਿੰਘ ਰਾਏਪੁਰ, ਸੁਖਵਿੰਦਰ ਸਿੰਘ ਨੀਟਾ, ਗੁਰਮੀਤ ਸਿੰਘ, ਜਸਬੀਰ ਸਿੰਘ, ਅਮਰਜੀਤ ਸਿੰਘ, ਮਾਸਟਰ ਰਤਨ ਸਿੰਘ, ਲਾਭ ਸਿੰਘ ਸੁਖਜਿੰਦਰ ਸਿੰਘ, ਮਾਸਟਰ ਬਾਬੂ ਸਿੰਘ, ਸੁਖਦੇਵ ਸਿੰਘ ਹਵਾਰਾ ਅਮਨਦੀਪ ਸਿੰਘ ਹਾਜਰ ਸਨ