ਫੀਲਡ ਤੇ ਦਫਤਰੀ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ ਪੰਜਾਬ


ਪੰਜਾਬ ਸਰਕਾਰ ਤੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੰਗਾਂ ਮਸਲਿਆਂ ਤੋਂ ਭਗੋੜੇ ਹੋਣ ਦੇ ਲਾਏ ਦੋਸ਼


ਫਤਿਹਗੜ੍ਹ ਸਾਹਿਬ,5, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਡਵੀਜ਼ਨ ਦਫਤਰ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਅਧਾਰਤ, ਤਾਲਮੇਲ ਸੰਘਰਸ਼ ਕਮੇਟੀ ਅਤੇ ਦਫਤਰੀ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ( ਜਲ ਸਪਲਾਈ) ਵੱਲੋਂ ਸਾਂਝੇ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮਸਲਿਆਂ ਤੇ ਬਾਰ-ਬਾਰ ਮੀਟਿੰਗਾਂ ਦੇ ਕੇ ਅਤੇ ਐਨ ਮੌਕੇ ਤੇ ਮੀਟਿੰਗਾਂ ਤੋਂ ਭੱਜਣ ਅਤੇ ਲਾਰੇ ਲੱਪੇ ਲਾ ਕੇ ਸਮੁੱਚੇ ਮੁਲਾਜ਼ਮਾਂ ਨੂੰ ਗੁਮਰਾਹ ਕਰਨ ਵਿਰੁੱਧ ਮੁੱਖ ਮੰਤਰੀ ਦੇ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਲਾਗਰ ਸਿੰਘ ਖਮਾਣੋ ਕਨਵੀਨਰ ,ਲਖਵੀਰ ਸਿੰਘ ਭੱਟੀ ਪ੍ਰਧਾਨ ਐਮਐਸਯੂ ਸੁਖਜਿੰਦਰ ਸਿੰਘ ਚਨਾਰਥਲ, ਰਜਿੰਦਰ ਪਾਲ, ਤਰਲੋਚਨ ਸਿੰਘ, ਦੀਦਾਰ ਸਿੰਘ ਢਿੱਲੋ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ,15 ਜਨਵਰੀ 2015 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦਾ ਪਰਖ ਕਾਲ ਸਮਾਂ ਘਟਾ ਕੇ ਪੂਰੀ ਤਨਖਾਹ ਰਿਲੀਜ਼ ਕਰਨ, 17-7-2020 ਦਾ ਪੱਤਰ ਰੱਦ ਕਰਨ , ਏਸੀਪੀ ਸਕੀਮ ਬਹਾਲ ਕਰਨ, ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ, ਪੇ ਕਮਿਸ਼ਨ ਦਾ ਬਕਾਇਆ ਜਾਰੀ ਕਰਨ, ਫੀਲਡ ਮੁਲਾਜ਼ਮਾਂ ਦੇ ਸਕੇਲਾਂ ਵਿੱਚ ਕੀਤੇ ਭਾਰੀ ਵਿਤਕਰੇ ਦੂਰ ਕਰਨ ,ਸਮੁੱਚੇ ਕੱਚੇ ਕਾਮਿਆਂ ਨੂੰ ਪੱਕੇ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲਿਆਂ ਨੂੰ ਜਰਨਲ ਲਾਈਜ ਕਰਨ, ਜਲ ਸਪਲਾਈ ਸਕੀਮਾਂ ਦਾ ਪੰਚਾਇਤੀ ਕਰਨ ,ਨਿੱਜੀਕਰਨ ਬੰਦ ਕਰਨ ,ਪੰਚਾਇਤਾਂ ਅਧੀਨ ਦਿੱਤੀਆਂ ਸਕੀਮਾਂ ਵਾਪਸ ਲੈਣ ਆਦਿ ਮੰਗਾਂ ਦਾ ਹੱਲ ਕਰਨ ਲਈ ਸਾਂਝੇ ਫਰੰਟ ਨੂੰ 25 ਜੁਲਾਈ ਅਤੇ 2 ਅਗਸਤ ਦੀਆਂ ਪੈਨਲ ਮੀਟਿੰਗਾਂ ਦਿੱਤੀਆਂ ਗਈਆਂ ਸਨ। ਜਿਸ ਤੋਂ ਪੰਜਾਬ ਸਰਕਾਰ ਭੱਜ ਚੁੱਕੀ ਹੈ। ਇਹਨਾਂ ਦੱਸਿਆ ਕਿ ਅਸਲ ਵਿੱਚ ਲੋਕਾਂ ਤੇ ਮੁਲਾਜ਼ਮਾਂ ਨੂੰ ਲਾਰੇ ਲੱਪੇ ਲਾ ਕੇ ਅਤੇ ਅਖੌਤੀ ਇਨਕਲਾਬ ਦੇ ਦਾਅਵੇ ਅਤੇ ਵਾਅਦੇ ਕਰਕੇ ਰਾਜ ਭਾਗ ਹਾਸਲ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੀ ਪੋਲ ਪੂਰੀ ਤਰ੍ਹਾਂ ਖੁੱਲ ਚੁੱਕੀ ਹੈ। ਇਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਸਿੰਘ, ਗਗਨ ਕੁਮਾਰ ,ਪਵਨ ਕੁਮਾਰ, ਗੁਰਦੀਪ ਸਿੰਘ, ਜਗਤਾਰ ਸਿੰਘ ,ਕਰਮਜੀਤ ਕੌਰ, ਮਨੀਸ਼ਾ ,ਦਿਲਬਰ ਸਿੰਘ, ਰਣਜੀਤ ਸਿੰਘ, ਗਿ ਹਰਜਿੰਦਰ ਸਿੰਘ ਖਮਾਣੋ, ਤਾਜ ਅਲੀ ,ਹਰਜੀਤ ਸਿੰਘ, ਤਰਲੋਚਨ ਸਿੰਘ ,ਬਲਜੀਤ ਸਿੰਘ ਹਿੰਦੂ , ਹਰਚੰਦ ਸਿੰਘ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *