ਪੰਜਾਬ ‘ਚ ਸਤੰਬਰ ‘ਚ ਹੋਣਗੀਆਂ ਪੰਚਾਇਤੀ ਚੋਣਾਂ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਸਤੰਬਰ ‘ਚ ਹੋਣਗੀਆਂ ਪੰਚਾਇਤੀ ਚੋਣਾਂ


ਚੰਡੀਗੜ੍ਹ, 6 ਅਗਸਤ,ਬੋਲੇ ਪੰਜਾਬ ਬਿਊਰੋ :


ਪੰਜਾਬ ‘ਚ ਸਤੰਬਰ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ।ਇਹ ਜਾਣਕਾਰੀ ਪੰਜਾਬ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਦਿੱਤੀ ਹੈ।ਦਰਅਸਲ ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਪੰਜਾਬ ਸਰਕਾਰ ਤੋਂ ਤੁਰੰਤ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਿਸ ‘ਤੇ ਸੋਮਵਾਰ ਨੂੰ ਸੁਣਵਾਈ ਹੋਈ।ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸਤੰਬਰ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ।
ਪਹਿਲਾਂ 10 ਅਗਸਤ 2023 ਦੀ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ 2023 ਤੱਕ ਹੋਣੀਆਂ ਸਨ ਅਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ 2023 ਤੱਕ ਹੋਣੀਆਂ ਸਨ। ਪਟੀਸ਼ਨਰ ਰੁਲਦਾ ਸਿੰਘ ਨੇ ਵਕੀਲ ਦਿਨੇਸ਼ ਕੁਮਾਰ ਅਤੇ ਸ਼ਿਖਾ ਸਿੰਗਲਾ ਰਾਹੀਂ ਅਦਾਲਤ ਵਿੱਚ ਦਲੀਲ ਦਿੱਤੀ ਕਿ ਜਨਵਰੀ ਵਿੱਚ ਗ੍ਰਾਮ ਪੰਚਾਇਤਾਂ ਭੰਗ ਹੋਣ ਤੋਂ ਬਾਅਦ ਵੀ ਚੋਣਾਂ ਨਹੀਂ ਕਰਵਾਈਆਂ ਗਈਆਂ।
ਪਟੀਸ਼ਨਰ ਮੁਤਾਬਕ ਚੋਣਾਂ ਨਾ ਕਰਵਾਉਣਾ ਭਾਰਤ ਦੇ ਸੰਵਿਧਾਨ ਦੀ ਧਾਰਾ 243-ਈ ਦੀ ਉਲੰਘਣਾ ਹੈ। ਇਸ ਵਿੱਚ ਪੰਚਾਇਤ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਹੁਕਮ ਹੈ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਚੋਣਾਂ ਕਰਵਾਉਣ ਵਿੱਚ ਰਾਜ ਦੀ ਅਸਫਲਤਾ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 15 ਅਤੇ ਸੰਵਿਧਾਨਕ ਲੋੜਾਂ ਦੋਵਾਂ ਦੀ ਉਲੰਘਣਾ ਹੈ। ਜਨਹਿੱਤ ਪਟੀਸ਼ਨ ‘ਚ ਹਾਈ ਕੋਰਟ ਤੋਂ ਛੇਤੀ ਚੋਣਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

Leave a Reply

Your email address will not be published. Required fields are marked *