ਜਗਰਾਓਂ ‘ਚ ਸਕੂਲ ਵੈਨ ਹੋਈ ਹਾਦਸੇ ਦੀ ਸ਼ਿਕਾਰ, ਇਕ ਬੱਚੇ ਦੀ ਮੌਕੇ ‘ਤੇ ਮੌਤ, ਤਿੰਨ ਜ਼ਖਮੀ
ਲੁਧਿਆਣਾ, 6 ਅਗਸਤ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਜ਼ਿਲੇ ਦੇ ਜਗਰਾਓਂ ‘ਚ ਮੰਗਲਵਾਰ ਸਵੇਰੇ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸ਼ਹਿਰ ਦੇ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ ਦਰੱਖਤ ਨਾਲ ਟਕਰਾ ਗਈ।ਇਸ ਹਾਦਸੇ ‘ਚ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਕਈ ਬੱਚੇ ਜ਼ਖਮੀ ਹੋ ਗਏ।ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਏਕੋਟ ਰੋਡ ‘ਤੇ ਨੇੜਲੇ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਤੇਜ ਰਫ਼ਤਾਰ ਸਕੂਲ ਵੈਨ ਦਰੱਖਤ ਨਾਲ ਟਕਰਾ ਕੇ ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ ਅਤੇ ਬੱਚਿਆਂ ਨੂੰ ਲੈ ਗਏ। ਹਾਦਸੇ ਕਾਰਨ ਲੰਬਾ ਜਾਮ ਲੱਗ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਸਿਰ ਦਾ ਇੱਕ ਹਿੱਸਾ ਵੱਖ ਹੋ ਗਿਆ। ਬੱਚੇ ਦੀ ਹਾਲਤ ਦੇਖ ਕੇ ਮਾਹੌਲ ਗਮਗੀਨ ਹੋ ਗਿਆ।