ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ, ਫਾਈਨਲ ਤੋਂ ਪਹਿਲਾਂ ਅਯੋਗ ਘੋਸ਼ਿਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ, ਫਾਈਨਲ ਤੋਂ ਪਹਿਲਾਂ ਅਯੋਗ ਘੋਸ਼ਿਤ


ਨਵੀਂ ਦਿੱਲੀ, 7 ਅਗਸਤ,ਬੋਲੇ ਪੰਜਾਬ ਬਿਊਰੋ :


ਪੈਰਿਸ ਓਲੰਪਿਕ 2024 ‘ਚ ਮਹਿਲਾ ਕੁਸ਼ਤੀ 50 ਕਿਲੋਗ੍ਰਾਮ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ਲੱਗਾ ਹੈ।ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਫਾਈਨਲ ਤੋਂ ਪਹਿਲਾਂ ਹੀ ਅਯੋਗ ਘੋਸ਼ਿਤ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਉਸ ਨੇ ਸੈਮੀਫਾਈਨਲ ‘ਚ ਕਿਊਬਾ ਦੀ ਲੋਪੇਜ਼ ਗੁਜ਼ਮੈਨ ਨੂੰ 5-0 ਨਾਲ ਹਰਾਇਆ ਸੀ। ਉਹ ਓਲੰਪਿਕ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ।
ਭਾਰਤੀ ਓਲੰਪਿਕ ਸੰਘ (IOA) ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਹੈ। ਸੰਘ ਨੇ ਕਿਹਾ, “ਭਾਰਤੀ ਦਲ ਨੂੰ ਇਸ ਗੱਲ ਦਾ ਦੁੱਖ ਹੈ ਕਿ ਵਿਨੇਸ਼ ਫੋਗਾਟ ਨੂੰ ਮਹਿਲਾ ਕੁਸ਼ਤੀ ਦੇ 50 ਕਿਲੋਗ੍ਰਾਮ ਵਰਗ ‘ਚੋਂ ਅਯੋਗ ਕਰਾਰ ਦਿੱਤਾ ਗਿਆ ਹੈ। ਟੀਮ ਵੱਲੋਂ ਰਾਤ ਭਰ ਕੀਤੇ ਗਏ ਬਿਹਤਰੀਨ ਯਤਨਾਂ ਦੇ ਬਾਵਜੂਦ ਅੱਜ ਸਵੇਰੇ ਉਸ ਦਾ ਭਾਰ ਸਿਰਫ 50 ਕਿਲੋਗ੍ਰਾਮ ਤੋਂ ਕੁਝ ਗ੍ਰਾਮ ਵੱਧ ਸੀ।

Leave a Reply

Your email address will not be published. Required fields are marked *