ਪੈਰਿਸ ਓਲੰਪਿਕ ਵਿੱਚ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਤਿਹਾਸ ਰਚਿਆ
ਪਾਣੀਪਤ, 9 ਅਗਸਤ,ਬੋਲੇ ਪੰਜਾਬ ਬਿਊਰੋ :
ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ 89.45 ਮੀਟਰ ਦੀ ਸਰਵੋਤਮ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ। ਇਹ ਨੀਰਜ ਦਾ ਇਸ ਸੀਜ਼ਨ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਇਸ ਦੇ ਨਾਲ ਹੀ ਨੀਰਜ ਆਜ਼ਾਦੀ ਤੋਂ ਬਾਅਦ ਐਥਲੈਟਿਕਸ ‘ਚ ਦੋ ਓਲੰਪਿਕ ਮੈਡਲ ਜਿੱਤਣ ਵਾਲਾ ਪਹਿਲਾ ਭਾਰਤੀ ਐਥਲੀਟ ਬਣ ਗਿਆ ਹੈ।
ਨੀਰਜ ਨੇ ਟੋਕੀਓ ਓਲੰਪਿਕ ਵਿੱਚ 87.58 ਮੀਟਰ ਦੀ ਆਪਣੀ ਸਰਵੋਤਮ ਕੋਸ਼ਿਸ਼ ਨਾਲ ਸੋਨ ਤਮਗਾ ਜਿੱਤਿਆ ਸੀ, ਪਰ ਉਹ ਪੈਰਿਸ ਵਿੱਚ ਟੋਕੀਓ ਵਿੱਚ ਆਪਣੇ ਪ੍ਰਦਰਸ਼ਨ ਨੂੰ ਦੁਹਰਾ ਨਹੀਂ ਸਕਿਆ। ਪਾਕਿਸਤਾਨ ਦੇ ਨਦੀਮ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 92.97 ਮੀਟਰ ਦਾ ਰਿਕਾਰਡ ਸੁੱਟ ਕੇ ਸੋਨ ਤਗ਼ਮਾ ਜਿੱਤਿਆ। 1992 ਬਾਰਸੀਲੋਨਾ ਓਲੰਪਿਕ ਤੋਂ ਬਾਅਦ ਪਾਕਿਸਤਾਨ ਦਾ ਇਹ ਪਹਿਲਾ ਓਲੰਪਿਕ ਤਮਗਾ ਹੈ। ਗ੍ਰੇਨਾਡਾ ਦਾ ਐਂਡਰਸਨ ਪੀਟਰਸ 88.54 ਮੀਟਰ ਦੀ ਸਰਵੋਤਮ ਥਰੋਅ ਨਾਲ ਤੀਜੇ ਸਥਾਨ ‘ਤੇ ਰਿਹਾ।