ਚੰਡੀਗੜ੍ਹ, 2 ਮਾਰਚ ਬੋਲੇ ਪੰਜਾਬ ਬਿੳਰੋ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ‘ਆਪ’ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਟਾਲਮਟੋਲ ਦੇ ਖਿਲਾਫ਼ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪੰਜਾਬ ਸਰਕਾਰ ਦੇ ਬੱਜਟ ਸ਼ੈਸ਼ਨ ਦੌਰਾਨ ਭਲਕੇ ਮਿਤੀ 4 ਮਾਰਚ ਨੂੰ ਜੋ ਦਾਣਾ ਮੰਡੀ ਸੈਕਟਰ 39, ਚੰਡੀਗੜ੍ਹ ਵਿਖੇ ਸੂਬਾਈ ਰੈਲੀ ਅਤੇ ਮਾਰਚ ਕਰਨ ਦਾ ਫੈਸਲਾ ਕੀਤਾ ਹੈ ਉਸ ਵਿੱਚ ਪ.ਸ.ਸ.ਫ. ਵਲੋਂ ਵੱਡੇ ਪੱਧਰ ਤੇ ਮੁਲਾਜਮ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਅਤੇ ਸੂਬਾ ਆਗੂ ਕਿਸ਼ੋਰ ਚੰਦ ਗਾਜ਼ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਸੁਹਿਰਦ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੇ ਫਰੰਟ ਨੂੰ ਤਿੰਨ ਵਾਰ ਮੀਟਿੰਗ ਦਾ ਸਮਾਂ ਦੇ ਕੇ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਵਿੱਤ ਮੰਤਰੀ ਚੀਮਾਂ ਨਾਲ ਹੋਈਆਂ ਤਿੰਨ ਮੀਟਿੰਗਾਂ ਵਿੱਚ ਵੀ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣ ਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਤੁਰੰਤ ਦੁੱਗਣਾ ਵਾਧਾ ਕੀਤਾ ਜਾਵੇਗਾ, ਪਹਿਲੀ ਕੈਬਨਿਟ ਮੀਟਿੰਗ ਵਿੱਚ ਸਮੂਹ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਦਿੱਤੇ ਜਾਣਗੇ, ਪਰਖ ਕਾਲ ਸੰਬੰਧੀ 15-01-2015 ਅਤੇ 09-07-2016 ਦੇ ਨੋਟੀਫਿਕੇਸ਼ਨ ਰੱਦ ਕੀਤੇ ਜਾਣਗੇ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਪੇਂਡੂ ਭੱਤਾ, ਸਫਰੀ ਭੱਤਾ, ਤੇਲ ਭੱਤਾ ਅਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਗਏ ਸਾਰੇ ਭੱਤੇ ਅਤੇ ਏ.ਸੀ.ਪੀ. ਆਦਿ ਬਹਾਲ ਕੀਤੇ ਜਾਣਗੇ। ਪ੍ਰੰਤੂ ਉਕਤ ਸਾਰੀਆਂ ਮੰਗਾਂ ‘ਤੇ ਭਗਵੰਤ ਮਾਨ ਸਰਕਾਰ ਵੱਲੋਂ ਮੁਕੰਮਲ ਚੁੱਪੀ ਧਾਰੀ ਹੋਈ ਹੈ, ਜਿਸ ਕਾਰਣ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵੱਲੋਂ 4 ਮਾਰਚ ਨੂੰ ਚੰਡੀਗੜ੍ਹ ਵਿਖੇ ਰੈਲੀ ਕਰਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਪ.ਸ.ਸ.ਫ. ਦੇ ਵੱਖ-ਵੱਖ ਜ਼ਿਲ੍ਹਾ ਪ੍ਰਧਾਨਾਂ ਅਨਿਲ ਕੁਮਾਰ ਲਹੌਰੀਆ, ਰਵੀ ਦੱਤ ਸ਼ਰਮਾ, ਬਲਜਿੰਦਰ ਸਿੰਘ, ਪੁਸ਼ਪਿੰਦਰ ਕੁਮਾਰ ਵਿਰਦੀ, ਮੱਖਣ ਸਿੰਘ ਵਾਹਿਦਪੁਰੀ, ਸੁਰਿੰਦਰ ਪਾਲ, ਕਰਮਾਪੁਰੀ, ਰਜਿੰਦਰ ਸਿੰਘ ਰਿਆੜ, ਨਿਰਭੈ ਸਿੰਘ ਸ਼ੰਕਰ, ਲਖਵਿੰਦਰ ਸਿੰਘ ਖਾਨਪੁਰ, ਜਗਤਾਰ ਸਿੰਘ ਫਰਜ਼ੁਲਾਪੁਰ, ਸੁਖਦੇਵ ਸਿੰਘ ਚੰਗਾਲੀਵਾਲ, ਦਰਸ਼ਣ ਚੀਮਾ, ਜੱਗਾ ਸਿੰਘ ਅਲੀਸ਼ੇਰ, ਮੱਖਣ ਸਿੰਘ ਖਣਗਵਾਲ,ਗੁਰਦੇਵ ਸਿੰਘ ਸਿੱਧੂ, ਪੂਰਨ ਸਿੰਘ ਸੰਧੂ,ਬਲਰਾਜ ਮੌੜ, ਮੁਕੇਸ਼ ਕੁਮਾਰ, ਅਮਰੀਕ ਸਿੰਘ, ਜਸਵਿੰਦਰਪਾਲ ਕਾਂਗੜ, ਗੁਰਤੇਜ ਸਿੰਘ ਖਹਿਰਾ ਨੇ ਕਿਹਾ ਕਿ ਭਲਕੇ ਦੀ ਇਸ ਰੈਲੀ ਸਬੰਧੀ ਮੁਲਾਜ਼ਮਾਂ ਅੰਦਰ ਭਾਰੀ ਉਤਸ਼ਾਹ ਹੈ ਅਤੇ ਜ਼ਿਲਿਆਂ ਵਿੱਚੋਂ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ