ਵਿਕਾਸ ਬੱਗਾ ਦੀ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ, 12 ਅਗਸਤ,ਬੋਲੇ ਪੰਜਾਬ ਬਿਊਰੋ ;
ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਟੀਮ ਨੇ ਪੰਜਾਬ ਵਿੱਚ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦਾ ਨਾਂ ਮੁਕੁਲ ਮਿਸ਼ਰਾ ਹੈ।
ਟੀਮ ਨੇ ਮੁਕੁਲ ਨੂੰ ਟਰਾਂਸਪੋਰਟ ਨਗਰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਪੁਲਿਸ ਅਜੇ ਵੀ ਧਮੇਂਦਰ ਨਾਂ ਦੇ ਵਿਅਕਤੀ ਦੀ ਭਾਲ ਕਰ ਰਹੀ ਹੈ। ਮੁਕੁਲ ਲੰਬੇ ਸਮੇਂ ਤੋਂ ਲੋੜੀਂਦਾ ਸੀ। ਮੁਲਜ਼ਮ ਉੱਤਰ ਪ੍ਰਦੇਸ਼ ਵਿੱਚ ਵੀ ਲੋੜੀਂਦਾ ਸੀ। ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਪੁਲਿਸ ਟੀਮਾਂ ਦੀ ਸਾਂਝੀ ਛਾਪੇਮਾਰੀ ਤੋਂ ਬਾਅਦ ਹੀ ਪੁਲਿਸ ਮੁਕੁਲ ਤੱਕ ਪਹੁੰਚ ਸਕੀ।
ਜਾਣਕਾਰੀ ਅਨੁਸਾਰ 13 ਅਪ੍ਰੈਲ ਨੂੰ ਵਿਕਾਸ ਬੱਗਾ ਰੇਲਵੇ ਰੋਡ ‘ਤੇ ਸਥਿਤ ਆਪਣੀ ਮਿਠਾਈ ਦੀ ਦੁਕਾਨ ‘ਤੇ ਬੈਠਾ ਸੀ ਕਿ ਸ਼ਾਮ 5 ਵਜੇ ਦੇ ਕਰੀਬ ਦੋ ਨੌਜਵਾਨ ਆਏ ਅਤੇ ਉਨ੍ਹਾਂ ਦੇ ਸਿਰ ‘ਚ ਗੋਲੀ ਮਾਰ ਦਿੱਤੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।