ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ ਪੰਜਾਬ

ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਮਿਲੀ ਜ਼ਮਾਨਤ


ਚੰਡੀਗੜ੍ਹ, 14 ਅਗਸਤ,ਬੋਲੇ ਪੰਜਾਬ ਬਿਊਰੋ :


ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਸਜੀਤ ਸਿੰਘ ਬੰਨੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 1 ਅਗਸਤ, 2024 ਨੂੰ ਸੈਕਟਰ-8 ਦੇ ਅੰਦਰੂਨੀ ਬਾਜ਼ਾਰ ਵਿਚ ਕਮਿਊਨਿਟੀ ਸੈਂਟਰ ਦੇ ਬਾਹਰ ਪਿਸਤੌਲ ਲਹਿਰਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ।
ਸਾਬਕਾ ਵਿਧਾਇਕ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਵਕੀਲਾਂ ਨੇ ਦਲੀਲ ਦਿੱਤੀ ਕਿ ਪੁਲਿਸ ਨੂੰ ਚਾਰਜਸ਼ੀਟ ਦਾਇਰ ਕਰਨ ਅਤੇ ਮੁਕੱਦਮੇ ਦੀ ਸੁਣਵਾਈ ਪੂਰੀ ਕਰਨ ਵਿੱਚ ਸਮਾਂ ਲੱਗੇਗਾ। ਇਸ ਕਾਰਨ ਉਸ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਸਰਕਾਰੀ ਵਕੀਲ ਵੱਲੋਂ ਜ਼ਮਾਨਤ ਦਾ ਵਿਰੋਧ ਕੀਤਾ ਗਿਆ। ਪਰ ਅਦਾਲਤ ਨੇ ਉਸ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਨੂੰ ਜ਼ਮਾਨਤ ਦੇ ਦਿੱਤੀ।

Leave a Reply

Your email address will not be published. Required fields are marked *