ਪੰਜਾਬ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਆਜ਼ਾਦੀ ਦਿਵਸ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਆਜ਼ਾਦੀ ਦਿਵਸ


ਚੰਡੀਗੜ੍ਹ, 15 ਅਗਸਤ,ਬੋਲੇ ਪੰਜਾਬ ਬਿਊਰੋ :


ਪੰਜਾਬ ‘ਚ ਅੱਜ ਵੀਰਵਾਰ ਨੂੰ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਕਈ ਥਾਵਾਂ ‘ਤੇ ਤਿਰੰਗਾ ਬੜੇ ਮਾਣ ਨਾਲ ਲਹਿਰਾਇਆ ਗਿਆ। ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਨਿਭਾਈ।
ਅੰਮ੍ਰਿਤਸਰ ਦੇ ਅਟਾਰੀ ਵਾਹਗਾ ਬਾਰਡਰ ‘ਤੇ ਆਜ਼ਾਦੀ ਦਿਹਾੜੇ ਮੌਕੇ ਬੀਐਸਐਫ ਦੇ ਜਵਾਨਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਭੇਟ ਕੀਤੀਆਂ।
ਤਹਿਸੀਲਦਾਰ ਵਿਸ਼ਵਜੀਤ ਸਿੰਘ ਸਿੱਧੂ ਨੇ ਆਜ਼ਾਦੀ ਦਿਵਸ ਮੌਕੇ ਰਾਏਕੋਟ ਵਿੱਚ ਪਰੇਡ ਦੀ ਸਲਾਮੀ ਲਈ। ਸਮਾਗਮ ਵਿੱਚ ਉਨ੍ਹਾਂ ਦੇ ਨਾਲ ਡੀਐਸਪੀ ਰਛਪਾਲ ਸਿੰਘ ਢੀਂਡਸਾ, ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪਰੇਡ ਅਤੇ ਰੰਗਾਰੰਗ ਪ੍ਰੋਗਰਾਮ ਵਿੱਚ ਭਾਗ ਲਿਆ।

Leave a Reply

Your email address will not be published. Required fields are marked *