21 ਅਗਸਤ ਪੰਜਾਬ ਦੇ ਮਿਲਕ ਪਲਾਂਟਾਂ ਦੇ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਤਿਆਰੀ ਮੁਕੰਮਲ
ਮੋਰਿੰਡਾ,16, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):
ਦੀ ਪੰਜਾਬ ਰਾਜ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਜਸਬੀਰ ਸਿੰਘ ਭੱਟੀ ਦੀ ਅਗਵਾਈ ਵਿੱਚ ਲੇਬਰ ਭਵਨ ਮੋਰਿੰਡਾ ਵਿਖੇ ਹੋਈ ਜਿਸ ਵਿੱਚ ਮੌਜੂਦਾ ਸਮੇਂ ਵਿੱਚ ਦੁੱਧ ਉਤਪਾਦਕਾਂ ਅਤੇ ਸਕੱਤਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਇਸ ਦੇ ਨਾਲ ਹੀ 21 ਅਗਸਤ ਨੂੰ ਪੂਰੇ ਪੰਜਾਬ ਦੇ ਮਿਲਕ ਪਲਾਂਟਾਂ ਅੱਗੇ ਲਗਾਏ ਜਾ ਰਹੇ ਧਰਨਿਆਂ ਸਬੰਧੀ ਵੀ ਰੂਪ ਰੇਖਾ ਤਿਆਰ ਕੀਤੀ ਗਈ ਇਸ ਮੌਕੇ ਸਕੱਤਰ ਯੂਨੀਅਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਭੱਟੀ ਨੇ ਕਿਹਾ ਕਿ ਮਿਲਕ ਫੈਡ ਦੀਆਂ ਗਲਤ ਨੀਤੀਆਂ ਕਾਰਨ ਜਿੱਥੇ ਦੁੱਧ ਉਤਪਾਦਕ ਸਭਾਵਾਂ ਦੇ ਸਕੱਤਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਉੱਥੇ ਹੀ ਦੁੱਧ ਉਤਪਾਦਕਾਂ ਨੂੰ ਵੀ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਮੌਕੇ ਸਕੱਤਰ ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ 21 ਅਗਸਤ ਨੂੰ ਵੱਡੀ ਗਿਣਤੀ ਦੇ ਵਿੱਚ ਦੁੱਧ ਉਤਪਾਦਕ ਅਤੇ ਸਕੱਤਰ ਮਿਲਕ ਪਲਾਂਟਾਂ ਦੇ ਅੱਗੇ ਧਰਨੇ ਵਿੱਚ ਸ਼ਾਮਿਲ ਹੋਣਗੇ ਇਸ ਮੌਕੇ ਕਿਰਤੀ ਕਿਸਾਨ ਮੋਰਚਾ ਰੋਪੜ ਦੇ ਪ੍ਰਧਾਨ ਵੀਰ ਸਿੰਘ ਬੜਵਾ ਨੇ ਕਿਹਾ ਕਿ 21 ਅਗਸਤ ਦੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਣਗੇ ਇਸ ਮੌਕੇ ਉਨਾਂ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਲੋਕ ਹਿੱਤਾਂ ਦੀ ਰਾਖੀ ਖਾਤਰ ਇਹਨਾਂ ਧਰਨਿਆਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਇਸ ਮੌਕੇ ਸਕੱਤਰ ਯੂਨੀਅਨ ਦੇ ਬੁਲਾਰਿਆਂ ਨੇ ਇਹ ਸਾਫ ਕੀਤਾ ਕਿ ਇਹ ਧਰਨਾ ਅਣਮਿਥੇ ਸਮੇਂ ਲਈ ਹੋਵੇਗਾ ਅਤੇ ਜਦੋਂ ਤੱਕ ਦੁੱਧ ਉਤਪਾਦਕਾਂ ਅਤੇ ਸਕੱਤਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਨਹੀਂ ਕੀਤਾ ਜਾਂਦਾ ਇਹ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਪੰਜਾਬ ਦੇ ਸਾਰੇ ਹੀ ਮਿਲਕ ਪਲਾਂਟਾਂ ਦੇ ਗੇਟਾਂ ਤੇ ਤਾਲੇ ਲਗਾ ਦਿੱਤੇ ਜਾਣਗੇ ਇਸ ਮੌਕੇ ਸਕੱਤਰ ਯੂਨੀਅਨ ਦੇ ਵੱਡੀ ਗਿਣਤੀ ਵਿਚ ਨੁਮਾਇੰਦੇ ਸ਼ਾਮਿਲ ਹੋਏ