ਪੁਲਸ ਵੱਲੋਂ ਸਤਲੁਜ ਦਰਿਆ ਕੰਢੇ ਸ਼ਰਾਬ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ, ਭਾਰੀ ਮਾਤਰਾ ‘ਚ ਲਾਹਣ ਬਰਾਮਦ

ਚੰਡੀਗੜ੍ਹ ਪੰਜਾਬ

ਪੁਲਸ ਵੱਲੋਂ ਸਤਲੁਜ ਦਰਿਆ ਕੰਢੇ ਸ਼ਰਾਬ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ, ਭਾਰੀ ਮਾਤਰਾ ‘ਚ ਲਾਹਣ ਬਰਾਮਦ


ਲੁਧਿਆਣਾ, 17 ਅਗਸਤ,ਬੋਲੇ ਪੰਜਾਬ ਬਿਊਰੋ :


ਥਾਣਾ ਲਾਡੋਵਾਲ ਦੀ ਪੁਲਸ ਨੇ ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰ ਰਹੇ ਸ਼ਰਾਬ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਹਰਪ੍ਰੀਤ ਸਿੰਘ ਅਤੇ ਚੌਕੀ ਇੰਚਾਰਜ ਗੁਰਚਰਨ ਜੀਤ ਸਿੰਘ ਨੇ ਦੱਸਿਆ ਕਿ ਅੱਜ ਪੁਲਿਸ ਨੇ ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਸ਼ਰਾਬ ਬਣਾਉਣ ਲਈ ਜ਼ਮੀਨ ਵਿੱਚ ਛੁਪਾ ਕੇ ਰੱਖੀ 12000 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਤਸਕਰੀ ਵਿੱਚ ਸ਼ਾਮਲ ਮਾਫੀਆ ਵੱਲੋਂ ਸਤਲੁਜ ਦਰਿਆ ਦੇ ਕੰਢੇ ਟੋਏ ਪੁੱਟ ਕੇ ਨਾਜਾਇਜ਼ ਸ਼ਰਾਬ ਬਣਾਈ ਜਾਂਦੀ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲੀਸ ਮੁਲਜ਼ਮਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।