ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਕਿਸਾਨਾਂ ਵੱਲੋਂ 6 ਮਾਰਚ ਨੂੰ ਦਿੱਲੀ ਕੂਚ ਦਾ ਐਲਾਨ, ਰਾਜਧਾਨੀ ਪਹੁੰਚਣ ਲਈ ਬਣਾਈ ਨਵੀਂ ਰਣਨੀਤੀ।10 ਮਾਰਚ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਕਿਸਾਨਾਂ ਨੇ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਜਾਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ 6 ਮਾਰਚ ਨੂੰ ਦਿੱਲੀ ਦੇ ਜੰਤਰ ਮੰਤਰ ਜਾਣਗੇ।
ਉਨ੍ਹਾਂ ਆਖਿਆ ਕਿ ਇਹ ਸਿਰਫ ਪੰਜਾਬ ਦਾ ਅੰਦੋਲਨ ਨਹੀਂ, ਦੇਸ਼ ਦੇ ਕਿਸਾਨਾਂ ਦਾ ਅੰਦੋਲਨ ਹੈ। ਪੂਰੇ ਦੇਸ਼ ਦੇ ਕਿਸਾਨ ਦਿੱਲੀ ਜਾਣਗੇ। ਬਾਰਡਰਾਂ ਉਤੇ ਕਿਸਾਨਾਂ ਦੀ ਗਿਣਤੀ ਵਧਾਈ ਜਾਵੇਗੀ। ਹਰਿਆਣਾ ਅਤੇ ਪੰਜਾਬ ਦੇ ਕਿਸਾਨ 6 ਮਾਰਚ ਨੂੰ ਆਪਣੇ ਵਾਹਨਾਂ ‘ਤੇ ਦਿੱਲੀ ਆਉਣਗੇ। ਪੰਜਾਬ ਦੇ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾ ਕੇ ਕਿਸਾਨਾਂ ਨੂੰ ਟਰੈਕਟਰ ਟਰਾਲੀਆਂ ਸਮੇਤ ਅੰਦੋਲਨ ਵਿਚ ਭੇਜੇ ਜਾਣ।ਹੁਣ ਵੇਖਾਂਗੇ ਕਿ ਜੇਕਰ ਕਿਸਾਨ ਬਿਨਾਂ ਟਰੈਕਟਰਾਂ ਦੇ ਦਿੱਲੀ ਜਾਂਦੇ ਹਨ ਤਾਂ ਉਹ ਅੰਦੋਲਨ ਕਰਨ ਦੇਣਗੇ ਜਾਂ ਨਹੀਂ।10 ਮਾਰਚ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।