19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

ਚੰਡੀਗੜ੍ਹ ਪੰਜਾਬ

19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਗਸਤ, ਬੋਲੇ ਪੰਜਾਬ ਬਿਊਰੋ :


ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਿਤੀ 19 ਅਗਸਤ, 2024 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾਵਾਂ ਦੇਣਗੇ।
ਉਨ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਰੱਖੜੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਲਈ ਸਵੇਰੇ 11 ਵਜੇ ਤੋਂ ਬਾਅਦ ਪਹੁੰਚ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

Leave a Reply

Your email address will not be published. Required fields are marked *