ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਲਈ ਵਾਪਸ
ਚੰਡੀਗੜ੍ਹ, 18 ਅਗਸਤ, ਬੋਲੇ ਪੰਜਾਬ ਬਿਊਰੋ ;
ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ ਉਤੇ 19 ਅਗਸਤ ਤੋਂ ਕੀਤੇ ਜਾਣ ਵਾਲੀ ਹੜਤਾਲ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਈ ਹੈ। ਅੱਜ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਮਾ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਵਿੱਤ ਕਮਿਸ਼ਨਰ (ਮਾਲ) ਕੇਏਪੀ ਸਿਨ੍ਹਾ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਬਾਅਦ ਐਸੋਸ਼ੀਏਸ਼ਨ ਨੇ ਹੜਤਾਲ ਵਾਪਸ ਲੈ ਲਈ ਹੈ। ਐਸੋਸੀਏਸ਼ਨ ਵੱਲੋਂ 18 ਅਗਸਤ ਤੱਕ ਮੰਗਾਂ ਮੰਨਣ ਦਾ ਸਮਾਂ ਦਿੱਤਾ ਗਿਆ ਸੀ ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ 19 ਅਗਸਤ ਤੋਂ ਉਹ ਸਮੂਹਿਕ ਛੁੱਟੀ ਉਤੇ ਜਾਣਗੇ।ਇਸ ਸਬੰਧੀ ਭਲਕੇ ਤੋਂ ਮਾਲ ਅਧਿਕਾਰੀਆਂ ਵੱਲੋਂ ਹੜਤਾਲ ਕਰਕੇ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਨਾਲ ਅਹੁਦੇਦਾਰਾਂ ਦੀ ਮੀਟਿੰਗ ਹੋਈ।