ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਹੀਂ ਹੋਇਆ ਅਦਾਲਤ ‘ਚ ਪੇਸ਼

ਚੰਡੀਗੜ੍ਹ ਪੰਜਾਬ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨਹੀਂ ਹੋਇਆ ਅਦਾਲਤ ‘ਚ ਪੇਸ਼


ਮੋਹਾਲੀ, 21 ਅਗਸਤ,ਬੋਲੇ ਪੰਜਾਬ ਬਿਊਰੋ :


ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜਬਰੀ ਵਸੂਲੀ ਮਾਮਲੇ ਦੀ ਬੀਤੇ ਕੱਲ੍ਹ ਮੁਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੀ ਪੇਸ਼ੀ ’ਤੇ ਅਦਾਲਤ ਨੇ ਗਿੱਪੀ ਗਰੇਵਾਲ ਦੇ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕਰਕੇ ਉਸ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਜੇਕਰ ਉਹ ਅਗਲੀ ਪੇਸ਼ੀ ’ਤੇ ਅਦਾਲਤ ’ਚ ਪੇਸ਼ ਨਾ ਹੋਇਆ ਤਾਂ ਉਸ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਵੇਗਾ।
 ਸੁਣਵਾਈ ਦੌਰਾਨ ਗਿੱਪੀ ਗਰੇਵਾਲ ਮੁੜ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਗਿੱਪੀ ਦੇ ਵਕੀਲ ਨੇ ਅਦਾਲਤ ’ਚ ਪੇਸ਼ ਹੋ ਕੇ ਅਦਾਲਤ ਨੂੰ ਦੱਸਿਆ ਕਿ ਗਿੱਪੀ ਗਰੇਵਾਲ ਵਿਦੇਸ਼ ’ਚ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ, ਜਿਸ ਕਾਰਨ ਉਹ ਅਦਾਲਤ ’ਚ ਪੇਸ਼ ਨਹੀਂ ਹੋ ਸਕਦੇ। ਉਨ੍ਹਾਂ ਅਦਾਲਤ ਤੋਂ ਕੁਝ ਦਿਨਾਂ ਦਾ ਸਮਾਂ ਮੰਗਿਆ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 3 ਸਤੰਬਰ ਨੂੰ ਤੈਅ ਕੀਤੀ ਹੈ ਅਤੇ ਗਿੱਪੀ ਗਰੇਵਾਲ ਨੂੰ ਦੋਬਾਰਾ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਮਾਮਲੇ ਦੇ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੂੰ ਗਵਾਹੀ ਦੇਣ ਲਈ ਨੋਟਿਸ ਭੇਜਿਆ ਸੀ ਪਰ ਗਿੱਪੀ ਗਰੇਵਾਲ ਪਿਛਲੀਆਂ ਚਾਰ ਪੇਸ਼ੀਆਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਿਹਾ, ਜਿਸ ਕਾਰਨ ਅਦਾਲਤ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

Leave a Reply

Your email address will not be published. Required fields are marked *