ਨੇਪਾਲ ‘ਚ ਵਾਪਰਿਆ ਵੱਡਾ ਹਾਦਸਾ, ਯੂਪੀ ਦੀ ਬੱਸ ਨਦੀ ‘ਚ ਡਿੱਗਣ ਨਾਲ 14 ਲੋਕਾਂ ਦੀ ਮੌਤ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਨੇਪਾਲ ‘ਚ ਵਾਪਰਿਆ ਵੱਡਾ ਹਾਦਸਾ, ਯੂਪੀ ਦੀ ਬੱਸ ਨਦੀ ‘ਚ ਡਿੱਗਣ ਨਾਲ 14 ਲੋਕਾਂ ਦੀ ਮੌਤ


ਕਾਠਮੰਡੂ, 23 ਅਗਸਤ,ਬੋਲੇ ਪੰਜਾਬ ਬਿਊਰੋ :


ਨੇਪਾਲ ‘ਚ ਵੱਡਾ ਹਾਦਸਾ ਵਾਪਰਿਆ ਹੈ। ਯੂਪੀ ਦੀ ਬੱਸ ਨਦੀ ‘ਚ ਡਿੱਗਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। 10 ਤੋਂ ਵੱਧ ਲਾਸ਼ਾਂ ਨੂੰ ਨਦੀ ‘ਚੋਂ ਕੱਢ ਲਿਆ ਗਿਆ ਹੈ ਅਤੇ ਬਾਕੀ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਸਵਾਰ ਯਾਤਰੀ ਮਹਾਰਾਸ਼ਟਰ ਦੇ ਰਹਿਣ ਵਾਲੇ ਸਨ। ਸਿਰਫ਼ ਡਰਾਈਵਰ ਅਤੇ ਬੱਸ ਗੋਰਖਪੁਰ ਦੇ ਸਨ।  ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਬੱਸ ਵਿੱਚ ਯੂਪੀ ਦੇ ਕਿੰਨੇ ਯਾਤਰੀ ਸਵਾਰ ਸਨ। 
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ 40 ਯਾਤਰੀਆਂ ਨੂੰ ਲੈ ਕੇ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ। ਇਸ ਦੌਰਾਨ ਨੇਪਾਲ ਦੇ ਤਨਹੁਨ ਜ਼ਿਲ੍ਹੇ ਵਿੱਚ ਬੱਸ ਨਦੀ ਵਿੱਚ ਡਿੱਗ ਗਈ। ਜਿਸ ਵਿੱਚ ਹੁਣ ਤੱਕ 14 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ।
15 ਲੋਕਾਂ ਨੂੰ ਨਦੀ ‘ਚੋਂ ਸੁਰੱਖਿਅਤ ਬਚਾ ਲਿਆ ਗਿਆ ਹੈ।  ਜ਼ਿਲ੍ਹਾ ਪੁਲਿਸ ਦਫ਼ਤਰ ਤਨਹੂਨ ਦੇ ਡੀਐਸਪੀ ਦੀਪਕੁਮਾਰ ਰਾਏ ਦੇ ਅਨੁਸਾਰ, ਯੂਪੀ 53 ਐਫਟੀ 7623 ਨੰਬਰ ਪਲੇਟ ਵਾਲੀ ਬੱਸ ਨਦੀ ਵਿੱਚ ਡਿੱਗ ਗਈ ਹੈ ਅਤੇ ਇਹ ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ।

Leave a Reply

Your email address will not be published. Required fields are marked *