ਸੜਕ ਹਾਦਸੇ ਵਿੱਚ ਡੇਢ ਸਾਲਾ ਬੱਚੀ ਦੀ ਮੌਤ
ਮੋਗਾ, 27 ਅਗਸਤ,ਬੋਲੇ ਪੰਜਾਬ ਬਿਊਰੋ:
ਮੋਗਾ ਦੇ ਭਾਗ ਸਿਨੇਮਾ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਡੇਢ ਸਾਲ ਦੀ ਮਾਸੂਮ ਬੱਚੀ ਦੀ ਜਾਨ ਚਲੀ ਗਈ। ਇਹ ਹਾਦਸਾ ਬੀਤੀ ਰਾਤ ਵਾਪਰਿਆ, ਜਿਸ ਵਿੱਚ ਇੱਕ ਕੈਂਟਰ ਨੇ ਡੇਢ ਸਾਲ ਦੀ ਬੱਚੀ ਨੂੰ ਟੱਕਰ ਮਾਰ ਦਿੱਤੀ। ਸਮਾਜ ਸੇਵਾ ਕਮੇਟੀ ਨੇ ਬੱਚੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਕੈਂਟਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਨੇ ਦੱਸਿਆ ਕਿ ਪੁਲੀਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਬੁਲਾਇਆ ਕਿ ਡੇਢ ਸਾਲ ਦੀ ਬੱਚੀ ਨਾਲ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਤੁਰੰਤ ਮੌਕੇ ‘ਤੇ ਪਹੁੰਚ ਕੇ ਬੱਚੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਬੱਚੀ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਕੈਂਟਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।