ਸਰਕਾਰੀ ਕਾਲਜ ਵਿਖੇ ਮੈਗਾ ਰੋਜ਼ਗਾਰ ਮੇਲਾ ਕੀਤਾ ਗਿਆ ਆਯੋਜਿਤ

ਚੰਡੀਗੜ੍ਹ ਪੰਜਾਬ

ਭਗਵੰਤ ਸਿੰਘ ਮਾਨ ਦੀ ਸਰਕਾਰ ਨੌਜਵਾਨ ਪੀੜੀ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ : ਸਰਬਜੀਤ ਸਿੰਘ ਸਮਾਣਾ

ਮੋਹਾਲੀ 31 ਅਗਸਤ,ਬੋਲੇ ਪੰਜਾਬ ਬਿਊਰੋ :

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਅੱਜ ਮੈਗਾ ਰੋਜ਼ਗਾਰ ਮੇਲਾ ਕਾਲਜ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਹ ਮੇਲਾ ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਲਗਾਇਆ ਗਿਆ । ਇਸ ਮੇਲੇ ਦਾ ਉਦਘਾਟਨ ਅੱਜ ਦੇ ਮੁੱਖ ਮਹਿਮਾਨ -ਯੂਥ ਨੇਤਾ ਅਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ ਨੇ ਕੀਤਾ। ਇਸ ਮੇਲੇ ਵਿੱਚ ਵੱਖ-ਵੱਖ ਖੇਤਰ ਦੀਆਂ 15 ਕੰਪਨੀਆਂ ਨੇ ਹਿੱਸਾ ਲਿਆ, ਜਿਸ ਵਿੱਚ ਲਗਭਗ 118 ਵਿਦਿਆਰਥੀਆਂ ਨੂੰ ਆਫਰ ਲੈਟਰ ਦਿੱਤੇ ਗਏ।

ਇਹ ਆਫਰ ਲੈਟਰ ਵਿਦਿਆਰਥੀਆਂ ਵਿੱਚ ਅੱਜ ਦੇ ਮੁੱਖ ਮਹਿਮਾਨ ਵੱਲੋਂ ਤਕਸੀਮ ਕੀਤੇ ਗਏ।
ਅੱਜ ਦੇ ਮੇਲੇ ਦਾ ਆਯੋਜਨ ਕਰੀਅਰ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋਫੈਸਰ ਰਸ਼ਮੀ ਪ੍ਰਭਾਕਰ ਵੱਲੋਂ ਕੀਤਾ ਗਿਆ। ਇਸ ਮੇਲੇ ਦੀ ਕਾਮਯਾਬੀ ਦਾ ਸਿਹਰਾ ਪੂਰੇ ਸਟਾਫ ਦੇ ਸਹਿਯੋਗ ਨੂੰ ਦਿੱਤਾ ਜਾਂਦਾ ਹੈ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਯੂਥ ਨੇਤਾ- ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਬੁਨਿਆਦੀ ਸਹੂਲਤਾਂ ਖਾਸ ਕਰਕੇ ਸਿਹਤ ਅਤੇ ਸਿੱਖਿਆ ਨਾਲ ਸੰਬੰਧਿਤ ਅਮਲਾ ਫੈਲਾ ਅਤੇ ਢਾਂਚੇ ਨੂੰ ਮਜਬੂਤ ਕੀਤਾ ਜਾ ਰਿਹਾ ਹੈ, ਉੱਥੇ ਨਾਲ ਹੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨ ਪੀੜੀ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾਣ ਦੇ ਲਈ ਵਚਨਵੱਧ ਹੈ ,


ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਅਤੇ ਦਾਵੇ ਦੀ ਥਾਂ ਤੇ ਕੰਮ ਨੂੰ ਅੰਜਾਮ ਤੱਕ ਪਹੁੰਚਾਉਣ ਦੇ ਲਈ ਆਖਰੀ ਸਮੇਂ ਤੱਕ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਮੌਕੇ ਤੇ ਸਾਬਕਾ ਕੌਂਸਲਰ- ਆਰ.ਪੀ. ਸ਼ਰਮਾ, ਸਾਬਕਾ ਕੌਂਸਲਰ- ਹਰਪਾਲ ਸਿੰਘ ਚੰਨਾ, ਡਾਕਟਰ ਕੁਲਦੀਪ ਸਿੰਘ, ਜਗਦੇਵ ਸ਼ਰਮਾ ਜੋਆਏ ਦੀਪ ਸਿੰਘ, ਪ੍ਰਗਟ ਸਿੰਘ, ਬਲਜੀਤ ਸਿੰਘ ਵੀ ਹਾਜ਼ਰ ਸਨ ,

Leave a Reply

Your email address will not be published. Required fields are marked *