ਪੰਜਾਬ ਦਾ ਫੌਜੀ ਜਵਾਨ ਜੰਮੂ ਕਸ਼ਮੀਰ ਵਿਖੇ ਸ਼ਹੀਦ

ਚੰਡੀਗੜ੍ਹ ਪੰਜਾਬ

ਪੰਜਾਬ ਦਾ ਫੌਜੀ ਜਵਾਨ ਜੰਮੂ ਕਸ਼ਮੀਰ ਵਿਖੇ ਸ਼ਹੀਦ


ਤਰਨਤਾਰਨ, 3 ਸਤੰਬਰ,ਬੋਲੇ ਪੰਜਾਬ ਬਿਊਰੋ :


ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ ਹੋ ਗਿਆ। ਫੌਜੀ ਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਸ਼ਹੀਦ ਫੌਜੀ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡ ਬੁਰਜ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਫੌਜੀ ਕੁਲਦੀਪ ਸਿੰਘ ਬੀਤੇ ਦਿਨ ਜੰਮੂ ਕਸ਼ਮੀਰ ਵਿਖੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਸ਼ਹੀਦੀ ਜਾਮ ਪੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸਸਕਾਰ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ ਵਿਚ ਮਾਤਮ ਹੈ, ਉਥੇ ਇਲਾਕੇ ਵਿਚ ਵੀ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *