ਗਾਇਕ ਲਹਿੰਬਰ ਹੁਸੈਨਪੁਰੀ ਨੂੰ ਲੱਗਾ ਸਦਮਾ, ਪਿਤਾ ਨਹੀਂ ਰਹੇ

ਚੰਡੀਗੜ੍ਹ ਪੰਜਾਬ

ਗਾਇਕ ਲਹਿੰਬਰ ਹੁਸੈਨਪੁਰੀ ਨੂੰ ਲੱਗਾ ਸਦਮਾ, ਪਿਤਾ ਨਹੀਂ ਰਹੇ


ਜਲੰਧਰ, 4 ਸਤੰਬਰ,ਬੋਲੇ ਪੰਜਾਬ ਬਿਊਰੋ ;


ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤੀ ਹੈ। ਮਿਲੀ ਜਾਣਕਾਰੀ ਲਹਿੰਬਰ ਹੁਸੈਨਪੁਰੀ ਆਪ ਵਿਦੇਸ਼ ‘ਚ ਹਨ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਇੰਡੀਆ ਪਰਤਣ ‘ਤੇ ਹੀ ਪਿਤਾ ਦਾ ਸਸਕਾਰ ਕੀਤਾ ਜਾਵੇਗਾ।
ਗਾਇਕ ਲਹਿੰਬਰ ਹੁਸੈਨਪੁਰੀ ਨੇ ਪੋਸਟ ਵਿੱਚ ਲਿਖਿਆ  ਹੈ ਕਿ ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅੱਜ ਮਿਤੀ 3 ਸਿਤੰਬਰ 2024 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਹੁਸੈਨਪੁਰ, ਡਾਕਖਾਨਾ ਮਾਲੜੀ, ਤਹਿਸੀਲ ਨਕੋਦਰ, ਜਿਲਾ ਜਲੰਧਰ, ਪੰਜਾਬ ਵਿਖੇ ਹੋਏਗਾ ਜੀ। ਮੈਂ ਆਪ ਹਾਲੇ ਇੰਡੀਆ ਤੋਂ ਬਾਹਰ ਹਾਂ ਜੀ ਇਸ ਲਈ ਸਸਕਾਰ ਦੀ ਤਾਰੀਖ ਜਲਦ ਹੀ ਦੱਸੀ ਜਾਏਗੀ। ਆਪ ਸਭ ਮੇਰੇ ਪਿਤਾ ਜੀ ਲਈ ਅਰਦਾਸ ਕਰੋ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ।

Leave a Reply

Your email address will not be published. Required fields are marked *