ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ।
ਐੱਸ.ਏ.ਐੱਸ. ਨਗਰ 5 ਸਤੰਬਰ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹੜਾ ਬੜੀ ਸ਼ਰਧਾ ਭਾਵਨਾਂ ਨਾਲ ਉਤਸਾਹ ਪੁਰਵਕ ਮਨਾਇਆ ਗਿਆ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਧੰਨਾ ਸਿੰਘ ਜੀ ਨਵਾਸ਼ਹਿਰ ਵਾਲਿਆਂ ਦੇ ਇਨਟਰਨੇਸ਼ਲ ਪੰਥਕ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ । ਭਾਈ ਮਹਿਤਾਬ ਸਿੰਘ ਜੀ ਜਲੰਧਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਹੰਸਾਲੀ ਵਾਲੇ ਬਾਬਾ ਜੀ ਦੁਆਰਾ ਕੀਤੇ ਸਮਾਜ ਸੇਵੀ ਕੰਮਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ । ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣੇ ਵਾਲੇ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਸਾਹਬ ਸਿੰਘ ਜੀ ਗੁਰਦੁਆਰਾ ਮੰਜੀ ਸਾਹਿਬ ਕੈਥਲ ਵਾਲੇ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । । ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਕੀਰਤਨ ਦਰਬਾਰ ਵਿੱਚ, ਭਾਰੀ ਗਿਣਤੀ ਵਿੱਚ ਹਾਜ਼ਰੀ ਲਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ। ਗੁਰੂ ਕਾ ਲੰਗਰ ਇਸ ਮੋਕੇ ਅਤੁੱਟ ਵਰਤਾਇਆ ਗਿਆ । ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 13 ਸਤੰਬਰ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੇਸ਼ਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਮਹਾਨ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।