ਬਠਿੰਡਾ : ਪਾਲਤੂ ਕੁੱਤੇ ਨੂੰ ਲੈ ਕੇ ਹੋਏ ਝਗੜੇ ‘ਚ ਬਾਪ-ਬੇਟੇ ਦੀ ਮੌਤ, ਮਹਿਲਾ ਜਖਮੀ

ਚੰਡੀਗੜ੍ਹ ਪੰਜਾਬ

ਬਠਿੰਡਾ : ਪਾਲਤੂ ਕੁੱਤੇ ਨੂੰ ਲੈ ਕੇ ਹੋਏ ਝਗੜੇ ‘ਚ ਬਾਪ-ਬੇਟੇ ਦੀ ਮੌਤ, ਮਹਿਲਾ ਜਖਮੀ


ਬਠਿੰਡਾ, 10 ਸਤੰਬਰ,ਬੋਲੇ ਪੰਜਾਬ ਬਿਊਰੋ :


ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ‘ਚ ਦੇਰ ਰਾਤ ਪਿਓ-ਪੁੱਤ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ।ਇਸ ਝਗੜੇ ‘ਚ ਅਮਰੀਕ ਸਿੰਘ ਦੀ ਮਾਤਾ ਗੰਭੀਰ ਜ਼ਖਮੀ ਹੋ ਗਈ।
ਦੱਸ ਦੇਈਏ ਕਿ ਇਕ ਪਾਲਤੂ ਕੁੱਤੇ ਨੂੰ ਲੈ ਕੇ ਝਗੜਾ ਹੋਇਆ। ਮੁਲਜ਼ਮਾਂ ਨੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿਤਾ। ਮ੍ਰਿਤਕ ਪਿਓ ਪੁੱਤ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ। 
ਜਾਣਕਾਰੀ ਅਨੁਸਾਰ ਪਿੰਡ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਏਕਮ ਸਿੰਘ ਨੇ ਆਪਣੇ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਦੋਵਾਂ ਪਿਉ-ਪੁੱਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਿਸ ਦੀ ਸੂਚਨਾ ਮਿਲਣ ‘ਤੇ ਥਾਣਾ ਤਲਵੰਡੀ ਸਹਿਬ ਦੀ ਪੁਲਿਸ ਨੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *