ਪੰਜਾਬ ‘ਚ ਡਾਕਟਰ ਅੱਜ ਹੜਤਾਲ ‘ਤੇ ਰਹਿਣਗੇ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਡਾਕਟਰ ਅੱਜ ਹੜਤਾਲ ‘ਤੇ ਰਹਿਣਗੇ


ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ‘ਚ ਡਾਕਟਰਾਂ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜੋ ਪਹਿਲਾਂ 3 ਘੰਟੇ ਦੀ ਓ.ਪੀ.ਡੀ. ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ, ਹੁਣ ਪੂਰਾ ਦਿਨ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਕੋਈ ਸਮਝੌਤਾ ਨਾ ਹੋਣ ਤੋਂ ਬਾਅਦ ਡਾਕਟਰਾਂ ਨੇ 12 ਤੋਂ 15 ਸਤੰਬਰ ਤੱਕ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਅੱਜ ਤੋਂ ਹਸਪਤਾਲਾਂ ਵਿੱਚ ਓ.ਪੀ.ਡੀਜ਼ ਬੰਦ ਰਹਿਣਗੀਆਂ। ਜਿਸ ਕਾਰਨ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਾਰਾ ਦਿਨ ਓ.ਪੀ.ਡੀ ਬੰਦ ਹੋਣ ਕਾਰਨ ਡਾਕਟਰਾਂ ਵੱਲੋਂ ਕੋਈ ਮਰੀਜ਼ ਨਹੀਂ ਦੇਖਿਆ ਜਾਵੇਗਾ।ਜਾਣਕਾਰੀ ਮੁਤਾਬਕ ਸਰਕਾਰ ਨਾਲ ਮੀਟਿੰਗ ਵੀ ਹੋਈ ਪਰ ਗੱਲਬਾਤ ‘ਚ ਕੋਈ ਸਹਿਮਤੀ ਨਹੀਂ ਬਣ ਸਕੀ, ਜਿਸ ਤੋਂ ਬਾਅਦ ਡਾਕਟਰਾਂ ਨੇ ਵੱਡਾ ਐਲਾਨ ਕੀਤਾ, ਜਿਸ ਕਾਰਨ ਅੱਜ ਪੂਰੇ ਦਿਨ ਲਈ ਸਰਕਾਰੀ ਹਸਪਤਾਲਾਂ ‘ਚ ਓ.ਪੀ.ਡੀਜ਼ ਬੰਦ ਰਹਿਣਗੀਆਂ।

Leave a Reply

Your email address will not be published. Required fields are marked *