ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿੱਚ ਪੇਸ਼ ਹੋਏ

ਚੰਡੀਗੜ੍ਹ ਪੰਜਾਬ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਦਾਲਤ ਵਿੱਚ ਪੇਸ਼ ਹੋਏ


ਅਨੰਦਪੁਰ ਸਾਹਿਬ, 12 ਸਤੰਬਰ,ਬੋਲੇ ਪੰਜਾਬ ਬਿਊਰੋ :


ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਲੀਕ ਕਰਨ ਦੇ ਮਾਮਲੇ ਵਿੱਚ ਪਿਤਾ ਬਲਕੌਰ ਸਿੰਘ ਬੀਤੇ ਦਿਨ ਸ੍ਰੀ ਆਨੰਦਪੁਰ ਸਾਹਿਬ ਅਦਾਲਤ ਵਿੱਚ ਪੇਸ਼ ਹੋਏ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਬੇਟੇ ਦੇ 47 ਗੀਤ ਚੋਰੀ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਨੂੰ ਲੈ ਕੇ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ।
ਇਸ ਸਬੰਧ ਵਿੱਚ ਉਹ ਅਦਾਲਤ ਵਿੱਚ ਪੇਸ਼ ਹੋਏ। ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੇ ਕਰੀਬ 47 ਗੀਤ ਲੀਕ ਹੋਏ ਹਨ ਅਤੇ ਗੀਤ ਲੀਕ ਕਰਨ ਵਾਲੇ ਲੋਕਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ ਅਤੇ ਕੁਝ ਅਦਾਲਤ ਵਿੱਚ ਪੇਸ਼ ਨਹੀਂ ਹੋਏ।

Leave a Reply

Your email address will not be published. Required fields are marked *