ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਘਰਾਂ ’ਚ ਐਨਆਈਏ ਵੱਲੋਂ ਰੇਡ

ਚੰਡੀਗੜ੍ਹ ਪੰਜਾਬ

ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਘਰਾਂ ’ਚ ਐਨਆਈਏ ਵੱਲੋਂ ਰੇਡ

ਅੰਮ੍ਰਿਤਸਰ, 13 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿਚ ਅੱਜ ਤੜਕਸਾਰ ਕੇਂਦਰੀ ਏਜੰਸੀ ਨੇ ਛਾਪੇਮਾਰੀ ਕੀਤੀ ਹੈ। ਇਹ ਰੇਡ ਸਵੇਰੇ ਤਕਰੀਬਨ 6 ਵਜੇ ਸ਼ੁਰੂ ਹੋਈ ਹੈ, ਜੋ ਅਜੇ ਜਾਰੀ ਹੈ।ਅੰਮ੍ਰਿਤਸਰ ਦੇ ਇਲਾਕੇ ਸੁਲਤਾਨਵਿੰਡ ਵਿਖੇ ਐਨਆਈਏ ਵੱਲੋਂ ਰੇਡ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚੇ ਦੇ ਘਰ ਪਿੰਡ ਜੱਲੂ ਖੇੜਾ ਵਿਖੇ ਵੀ ਐਨਆਈਏ ਦੀਆਂ ਟੀਮਾਂ ਨੇ ਰੇਡ ਕੀਤੀ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਦੇ ਘਰਾਂ ’ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਆਉਂਦੇ ਕਸਬਾ ਘੁਮਾਣ ਵਿਖੇ ਅੱਜ ਤੜਕਸਾਰ ਸਵੇਰੇ ਤਕਰੀਬਨ 5.30 ਵਜੇ ਐਨ.ਆਈ.ਏ. ਦੇ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵਲੋਂ ਗੁਰਮੁਖ ਸਿੰਘ ਪੁੱਤਰ ਅਮਰਜੀਤ ਸਿੰਘ ਪਿੰਡ ਕੋਟਲੀ (ਹਾਲ ਵਾਸੀ ਘੁਮਾਣ) ਦੇ ਘਰ ਵਿਚ ਰੇਡ ਕੀਤੀ ਗਈ। ਐਨ.ਆਈ.ਏ. ਦੀ ਟੀਮ ਵਿਚ ਐਸ.ਪੀ. ਪੱਧਰ ਦੇ ਅਧਿਕਾਰੀ ਵਲੋਂ ਇਸ ਦੀ ਅਗਵਾਈ ਕੀਤੀ ਜਾ ਰਹੀ ਹੈ ਤੇ ਦਿੱਲੀ ਤੋਂ ਪਹੁੰਚੀ ਟੀਮ ਦੇ ਨਾਲ ਗੁਰਦਾਸਪੁਰ ਤੋਂ ਪੁਲਿਸ ਮੁਲਾਜ਼ਮ ਨਾਲ ਪਹੁੰਚੇ ਹਨ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਗੁਰਮੁਖ ਸਿੰਘ ਦਾ ਸਾਲਾ ਕੈਨੇਡਾ ਵਿਚ ਰਹਿੰਦਾ ਹੈ। ਉਹ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜੋ ਕਿ ਡਿਬਰੂਗੜ੍ਹ ਜੇਲ ਵਿਚ ਬੰਦ ਹਨ, ਉਨ੍ਹਾਂ ਦਾ ਜੀਜਾ ਹੈ। ਜਾਂਚ ਕਰਨ ਪੁੱਜੀ ਟੀਮ ਦੇ ਅਧਿਕਾਰੀਆਂ ਵਲੋਂ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਖ਼ਬਰ ਲਿਖੇ ਜਾਣ ਤੱਕ ਜਾਂਚ ਚੱਲ ਰਹੀ ਸੀ। 
ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਕਸਬਾ ਸਮਾਲਸਰ ਵਿਖੇ ਅੱਜ ਸਵੇਰੇ ਤਕਰੀਬਨ 6 ਵਜੇ ਦੇ ਕਰੀਬ NIA ਦੀ ਟੀਮ ਵੱਲੋਂ ਕਵੀਸ਼ਰ ਮੱਖਣ ਸਿੰਘ ਮੁਸਾਫਰ ਦੇ ਘਰ ਅਚਾਨਕ ਰੇਡ ਕੀਤੀ ਗਈ।
 NIA ਦੀ ਟੀਮ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਿਸ ਮਾਮਲੇ ਵਿਚ ਹੋਈ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Leave a Reply

Your email address will not be published. Required fields are marked *