ਪੰਜਾਬ ‘ਚ ਆਪ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਆਪ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ


ਤਰਨਤਾਰਨ, 13 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿੱਚ ਨਿੱਤ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਤਰਨਤਾਰਨ ਜ਼ਿਲ੍ਹੇ ਦਾ ਸਾਹਮਣੇ ਆਇਆ ਹੈ, ਜਿੱਥੇ ਨੌਸ਼ਹਿਰਾ ਪੰਨੂਆ ਕਸਬੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ (40) ਉਰਫ਼ ਬਿੱਕਰ ਪੁੱਤਰ ਤਰਸੇਮ ਸਿੰਘ ਵਜੋਂ ਹੋਈ ਹੈ, ਜੋ ਕਿ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ। ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ‘ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਬਾਜ਼ਾਰ ਤੋਂ ਸਾਮਾਨ ਲੈਣ ਜਾ ਰਿਹਾ ਸੀ। ਉਹ ‘ਆਮ ਆਦਮੀ ਪਾਰਟੀ’ ਦੇ ਬਹੁਤ ਹੀ ਮਿਹਨਤੀ ਵਰਕਰ ਸਨ।ਬਿਕਰਮਜੀਤ ਸਿੰਘ ਦੇ ਕੈਬਨਿਟ ਮੰਤਰੀਆਂ ਲਾਲਜੀਤ ਸਿੰਘ ਭੁੱਲਰ ਅਤੇ ਮਨਜਿੰਦਰ ਸਿੰਘ ਲਾਲਪੁਰਾ ਨਾਲ ਨੇੜਲੇ ਸਬੰਧ ਸਨ।
ਬਿਕਰਮਜੀਤ ਆਪਣੇ ਪਿੱਛੇ ਪਤਨੀ ਕੋਮਲਪ੍ਰੀਤ ਕੌਰ, ਇੱਕ ਸਾਲ ਦਾ ਬੇਟਾ ਤੇ ਦੋ ਬੇਟੀਆਂ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਐੱਸਐੱਸਪੀ ਗੌਰਵ ਤੂਰਾ, ਐੱਸ.ਪੀ.ਡੀ. ਅਜੈਰਾਮ ਸਿੰਘ ਅਤੇ ਡੀ.ਐਸ.ਪੀ. ਕੰਵਲਪ੍ਰੀਤ ਸਿੰਘ ਮੰਡ ਮੌਕੇ ‘ਤੇ ਪਹੁੰਚੇ।

Leave a Reply

Your email address will not be published. Required fields are marked *