ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਮੁੱਖ ਦੋਸ਼ੀ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 13 ਸਤੰਬਰ,ਬੋਲੇ ਪੰਜਾਬ ਬਿਊਰੋ :
‘
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਹੈਂਡ ਗ੍ਰਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਨੂੰ ਗ੍ਰਿਫਤਾਰ ਕਰਕੇ ਮਾਮਲਾ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੁਲਜ਼ਮ ਦੇ ਕਬਜ਼ੇ ’ਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਮਾਮਲੇ ‘ਚ ਹੋਰ ਦੋਸ਼ੀਆਂ ਦੀ ਵੀ ਪਛਾਣ ਹੋ ਗਈ ਹੈ। ਮੁਲਜ਼ਮ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਹਿਰਾਸਤ ਵਿੱਚ ਹੈ। ਮੁੱਢਲੀ ਪੁੱਛਗਿੱਛ ਦੌਰਾਨ ਰੋਹਨ ਨੇ ਚੰਡੀਗੜ੍ਹ ਵਿੱਚ 11 ਸਤੰਬਰ ਨੂੰ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਕਬੂਲ ਕਰ ਲਈ ਹੈ।